ਗਿੱਲ ਪੈਲੇਸ ’ਚ ਅੱਗ ਲੱਗਣ ਕਾਰਨ ਭਾਰੀ ਨੁਕਸਾਨ, ਮਾਲਕ ਵੱਲੋਂ ਜਾਂਚ ਦੀ ਮੰਗ
ਗਿੱਲ ਪੈਲੇਸ ’ਚ ਅੱਗ ਲੱਗਣ ਕਾਰਨ ਭਾਰੀ ਨੁਕਸਾਨ, ਮਾਲਕ ਵੱਲੋਂ ਜਾਂਚ ਦੀ ਮੰਗ
Publish Date: Tue, 20 Oct 2026 04:54 PM (IST)
Updated Date: Tue, 20 Oct 2026 04:57 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਬਸੀ ਪਠਾਣਾਂ ਦੇ ਮੋਰਿੰਡਾ ਰੋਡ ਸਥਿਤ ਗਿੱਲ ਪੈਲੇਸ ਵਿੱਚ ਸਵੇਰੇ ਕਰੀਬ 2 ਵਜੇ ਭਿਆਨਕ ਅੱਗ ਲੱਗਣ ਕਾਰਨ ਵੱਡਾ ਨੁਕਸਾਨ ਹੋਣ ਦਾ ਸਮਾਚਾਰ ਹੈ। ਅੱਗ ਇੰਨੀ ਭਿਆਨਕ ਸੀ ਕਿ ਪੈਲੇਸ ਅੰਦਰ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਪੈਲੇਸ ਮਾਲਕ ਮੁਤਾਬਿਕ ਅੱਗ ਲੱਗਣ ਕਾਰਨ ਉਸ ਨੂੰ ਕਰੋੜਾਂ ਦਾ ਨੁਕਸਾਨ ਹੋਇਆ ਹੈ। ਪੈਲੇਸ ਦੇ ਮਾਲਕ ਅਮਨਦੀਪ ਸਿੰਘ ਨੇ ਸ਼ੱਕ ਜ਼ਾਹਰ ਕਰਦਿਆਂ ਕਿਹਾ ਕਿ ਅੱਗ ਲੱਗਣ ਦੀ ਇਹ ਘਟਨਾ ਕਿਸੇ ਦੀ ਸ਼ਰਾਰਤ ਦਾ ਨਤੀਜਾ ਵੀ ਹੋ ਸਕਦੀ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਤੇ ਨਿਰਪੱਖ ਜਾਂਚ ਕਰਵਾਈ ਜਾਵੇ ਤਾਂ ਜੋ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇ। ਅਮਨਦੀਪ ਸਿੰਘ ਨੇ ਕਿਹਾ ਕਿ ਜੇਕਰ ਜਾਂਚ ਦੌਰਾਨ ਕਿਸੇ ਦੀ ਸਾਜ਼ਿਸ਼ ਸਾਹਮਣੇ ਆਉਂਦੀ ਹੈ ਤਾਂ ਸਬੰਧਤ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਇਸ ਔਖੀ ਘੜੀ ਵਿੱਚ ਉਨ੍ਹਾਂ ਦੀ ਮਦਦ ਕੀਤੀ ਜਾਵੇ ਤੇ ਇਨਸਾਫ਼ ਦਿਵਾਇਆ ਜਾਵੇ। ਅੱਗ ਲੱਗਣ ਦੇ ਅਸਲ ਕਾਰਨਾਂ ਬਾਰੇ ਸਥਿਤੀ ਪੁਲਿਸ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗੀ।