ਪੱਤਰ ਪ੍ਰਰੇਰਕ, ਫ਼ਤਹਿਗੜ੍ਹ ਸਾਹਿਬ : ਨਜ਼ਦੀਕੀ ਪਿੰਡ ਬਡਾਲੀ ਆਲਾ ਸਿੰਘ ਵਿਖੇ 7 ਕਿਸਾਨਾਂ ਦੀ 35 ਏਕੜ ਕਣਕ ਦੀ ਫ਼ਸਲ ਸੜ ਕੇ ਸੁਆਹ ਹੋ ਗਈ। ਕਿਸਾਨ ਲਖਵਿੰਦਰ ਸਿੰਘ, ਸ਼ਿਵਨਾਥ ਸਿੰਘ, ਸਰਮੁਖ ਸਿੰਘ, ਗੁਰਚਰਨ ਸਿੰਘ, ਰਣਜੀਤ ਸਿੰਘ, ਭਜਨ ਸਿੰਘ ਅਤੇ ਦਰਸ਼ਨ ਸਿੰਘ ਨੇੇ ਦੱਸਿਆ ਕਿ ਉਨ੍ਹਾਂ ਦੇ ਖੇਤਾਂ ਉਤੋਂ ਬਿਜਲੀ ਦੀਆਂ ਤਾਰਾਂ ਨਿਕਲਦੀਆਂ ਹਨ, ਜੋ ਿਢੱਲੀਆਂ ਹਨ। ਇਸ ਕਰ ਕੇ ਤਾਰਾਂ 'ਚੋਂ ਸਪਾਰਕ ਹੋ ਗਿਆ ਤੇ ਉਨ੍ਹਾਂ ਦੀ ਪੁੱਤਾਂ ਵਾਂਗ ਪਾਲੀ 35 ਏਕੜ ਕਣਕ ਦੀ ਫ਼ਸਲ ਸੜ ਕੇ ਸੁਆਹ ਹੋ ਗਈ ਹੈ। ਉਨ੍ਹਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਜੇਕਰ ਅੱਗ 'ਤੇ ਕਾਬੂ ਨਾ ਪਾਇਆ ਜਾਂਦਾ ਤਾਂ ਆਲੇ ਦੁਆਲੇ ਦੇ ਖੇਤਾਂ 'ਚ ਖੜ੍ਹੀ ਕਣਕ ਦੀ ਫ਼ਸਲ ਦਾ ਵੀ ਨੁਕਸਾਨ ਹੋ ਸਕਦਾ ਸੀ। ਸਾਬਕਾ ਜ਼ਿਲ੍ਹਾ ਪ੍ਰਰੀਸ਼ਦ ਚੇਅਰਮੈਨ ਬਲਜੀਤ ਸਿੰਘ ਭੁੱਟਾ ਨੇ ਮੰਗ ਕੀਤੀ ਕਿ ਸਰਕਾਰ ਪੀੜਤ ਕਿਸਾਨਾਂ ਨੂੰ ਪ੍ਰਤੀ ਏਕੜ 60 ਹਜ਼ਾਰ ਰੁਪਏ ਮੁਆਵਜ਼ਾ ਦਿੱਤਾ ਜਾਵੇ।