- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੋਮਵਾਰ ਦੀ ਰਾਤ ਸਥਾਨਕ ਵਾਰਡ ਨੰਬਰ 10 ਵਿੱਚ ਇੱਕ ਸੁਨਿਆਰ ਦੇ ਘਰ ਤੇ ਫਿਰੌਤੀ ਦੇ ਨਾਂ ਤੇ ਕੀਤੀ ਗਈ ਫਾਇਰਿੰਗ ਦੇ 48 ਘੰਟੇ ਬੀਤ ਜਾਣ ਤੋਂ ਬਾਅਦ ਵੀ ਪੁਲਿਸ ਨੂੰ ਕੋਈ ਸੁਰਾਗ ਹੱਥ ਨਹੀਂ ਲੱਗਾ

ਗੁਰਪ੍ਰੀਤ ਮਹਿਕ, ਪੰਜਾਬੀ ਜਾਗਰਣ, ਅਮਲੋਹ : ਸੋਮਵਾਰ ਦੀ ਰਾਤ ਸਥਾਨਕ ਵਾਰਡ ਨੰਬਰ 10 ਵਿੱਚ ਇੱਕ ਸੁਨਿਆਰ ਦੇ ਘਰ ਤੇ ਫਿਰੌਤੀ ਦੇ ਨਾਂ ਤੇ ਕੀਤੀ ਗਈ ਫਾਇਰਿੰਗ ਦੇ 48 ਘੰਟੇ ਬੀਤ ਜਾਣ ਤੋਂ ਬਾਅਦ ਵੀ ਪੁਲਿਸ ਨੂੰ ਕੋਈ ਸੁਰਾਗ ਹੱਥ ਨਹੀਂ ਲੱਗਾ। ਸਥਾਨਕ ਪੁਲਿਸ ਤੋਂ ਇਲਾਵਾ ਜ਼ਿਲ੍ਹਾ ਪੁਲਿਸ ਦੇ ਵੱਡੇ ਅਫਸਰਾਂ ਵੱਲੋਂ ਪੂਰੇ ਸ਼ਹਿਰ ਅਤੇ ਆਸ ਪਾਸ ਦੇ ਪਿੰਡਾਂ ਦੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਦੇਖਿਆ ਜਾ ਰਿਹਾ ਹੈ ਤਾਂ ਕਿ ਦੋਸ਼ੀਆਂ ਨੂੰ ਕਾਬੂ ਕੀਤਾ ਜਾ ਸਕੇ। ਅਭੀ ਜੀਉਲਰ ਦੇ ਮਾਲਕ ਅਭਿਸ਼ੇਕ ਵਰਮਾ ਵੱਲੋਂ ਇਸ ਮਾਮਲੇ ਸੰਬੰਧੀ ਪੂਰੀ ਤਰ੍ਹਾਂ ਚੁੱਪੀ ਧਾਰਨ ਕੀਤੀ ਹੋਈ ਹੈ। ਪ੍ਰੈਸ ਨੂੰ ਕੋਈ ਵੀ ਜਾਣਕਾਰੀ ਦੇਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ।
ਇੱਥੇ ਇਹ ਵਰਨ ਯੋਗ ਹੈ ਕਿ ਅਮਲੋਹ ਨਿਵਾਸੀ ਅਭੀ ਜੀਉਲਰ ਦੇ ਮਾਲਕ ਅਭਿਸ਼ੇਕ ਵਰਮਾ ਕੋਲੋਂ ਕੁਝ ਦਿਨ ਪਹਿਲਾਂ ਇੱਕ ਵਿਦੇਸ਼ੀ ਨੰਬਰ ਤੋਂ ਇਕ ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਸੀ। ਜਿਸ ਦੀ ਸੂਚਨਾ ਉਸ ਵੱਲੋਂ ਪੁਲਿਸ ਨੂੰ ਦਿੱਤੀ ਗਈ ਸੀ। ਸੋਮਵਾਰ 16 ਨਵੰਬਰ ਨੂੰ ਮੋਟਰਸਾਈਕਲ ਸਵਾਰ ਤਿੰਨ ਅਣਪਛਾਤੇ ਵਿਅਕਤੀਆਂ ਵੱਲੋਂ ਰਾਤ 10:30 ਵਜੇ ਦੇ ਕਰੀਬ ਅਭੀ ਵਰਮਾ ਦੇ ਘਰ ਉੱਪਰ ਫਾਇਰਿੰਗ ਕਰ ਦਿੱਤੀ ਸੀ।