- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੇਸ਼ ਭਗਤ ਯੂਨੀਵਰਸਿਟੀ ’ਚ ਪਹਿਲੀ ਯੁਵਾ ਸੰਸਦ, ਸਾਂਝੇ ਸਿਵਲ ਕੋਡ ’ਤੇ ਹੋਈ ਡਿਬੇਟ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਦੇਸ਼ ਭਗਤ ਯੂਨੀਵਰਸਿਟੀ (ਡੀਬੀਯੂ) ਦੇ ਸਕੂਲ ਆਫ਼ ਲਾਅ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ (ਡੀਐੱਲਐੱਸਏ), ਫਤਹਿਗੜ੍ਹ ਸਾਹਿਬ ਦੇ ਸਹਿਯੋਗ ਨਾਲ ਸੰਵਿਧਾਨ ਦਿਵਸ ਮੌਕੇ ਪਹਿਲੀ ਯੁਵਾ ਸੰਸਦ 2026 ਕਰਵਾਈ ਗਈ। ਇਸ ਦੌਰਾਨ ਕਰੀਬ 40 ਵਿਦਿਆਰਥੀਆਂ ਨੇ “ਸਾਂਝਾ ਸਿਵਲ ਕੋਡ (ਯੂਸੀਸੀ): ਸਮਾਨਤਾ, ਏਕਤਾ ਅਤੇ ਸਾਂਝੀ ਕਾਨੂੰਨੀ ਵਿਵਸਥਾ” ਵਿਸ਼ੇ ’ਤੇ ਬਹਿਸ ਵਿੱਚ ਹਿੱਸਾ ਲੈਂਦਿਆਂ ਬੇਬਾਕੀ ਨਾਲ ਵਿਚਾਰ ਰੱਖੇ। ਸਮਾਗਮ ਵਿੱਚ ਅਮਲੋਹ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਐਡਵੋਕੇਟ ਸਤਨਾਮ ਸਿੰਘ ਭਗੜਾਣਾ ਅਤੇ ਸਾਬਕਾ ਸਕੱਤਰ ਐਡਵੋਕੇਟ ਵਰਿੰਦਰ ਸਿੰਘ ਬੈਂਸ ਨੇ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਨੂੰ ਸੰਵਿਧਾਨਕ ਕਦਰਾਂ-ਕੀਮਤਾਂ ’ਤੇ ਪਹਿਰਾ ਦੇਣ ਲਈ ਪ੍ਰੇਰਿਤ ਕੀਤਾ, ਜਦਕਿ ਮੁੱਖ ਅਧਿਆਪਕ ਅਮਨਦੀਪ ਸਿੰਘ ਤੇਜਾ ਨੇ ਨਿਰਣਾਇਕ ਦੀ ਭੂਮਿਕਾ ਨਿਭਾਈ। ਯੁਵਾ ਸੰਸਦ ਵਿੱਚ ਓਬੈਦੁੱਲਾਹ ਖ਼ਾਨ, ਜਸ਼ਨਰੂਪ ਸਿੰਘ ਬਾਠ, ਸ਼ਹਿਨਵਾਜ਼, ਮਨਵੀਰ ਕੌਰ, ਸੋਨੀ ਅਤੇ ਰਿਤੇਸ਼ ਕੁਮਾਰ ਜੇਤੂ ਰਹੇ। ਇਹ ਸਮਾਗਮ ਚਾਂਸਲਰ ਡਾ. ਜ਼ੋਰਾ ਸਿੰਘ, ਪ੍ਰੋ ਚਾਂਸਲਰ ਪ੍ਰੋ. ਡਾ. ਤਜਿੰਦਰ ਕੌਰ ਅਤੇ ਵਾਈਸ ਚਾਂਸਲਰ ਪ੍ਰੋ. ਡਾ. ਹਰਸ਼ ਸਦਾਵਰਤੀ ਦੀ ਅਗਵਾਈ ਅਤੇ ਡਾਇਰੈਕਟਰ ਡਾ. ਸ਼ੋਏਬ ਖ਼ਾਨ ਤੇ ਪ੍ਰਿੰਸੀਪਲ ਡਾ. ਜੈਵੀਰ ਸਿੰਘ ਦੀ ਅਗਵਾਈ ਹੇਠ ਨੇਪਰੇ ਚੜ੍ਹਿਆ।