ਕੁਲਵਿੰਦਰ ਸਿੰਘ ਰਾਏ, ਖੰਨਾ : 6 ਜੂਨ ਨੂੰ ਮਨਾਏ ਜਾ ਰਹੇ ਘੱਲੂਘਾਰਾ ਦਿਵਸ ਨੂੰ ਲੈ ਕੇ ਅਮਨ-ਸ਼ਾਂਤੀ ਬਣਾਈ ਰੱਖਣ ਦੇ ਮਨੋਰਥ ਤੇ ਕੋਰੋਨਾ ਮਹਾਮਾਰੀ ਦੌਰਾਨ ਇਕੱਠ ਨਾ ਕਰਨ ਦੀ ਅਪੀਲ ਲਈ ਖੰਨਾ ਪੁਲਿਸ ਵਲੋਂ ਸ਼ਹਿਰ 'ਚ ਸ਼ੁੱਕਰਵਾਰ ਨੂੰ ਫਲੈਗ ਮਾਰਚ ਕੱਢਿਆ ਗਿਆ। ਪੁਲਿਸ ਜ਼ਿਲ੍ਹਾ ਖੰਨਾ ਦੇ ਐੱਸਐੱਸਪੀ ਹਰਪ੍ਰੀਤ ਸਿੰਘ ਦੇ ਨਿਰਦੇਸ਼ਾਂ 'ਤੇ ਐੱਸਪੀ ਕ੍ਰਾਈਮ ਮੁਕੇਸ਼ ਕੁਮਾਰ ਦੀ ਅਗਵਾਈ 'ਚ ਫਲੈਗ ਮਾਰਚ ਸਮਰਾਲਾ ਚੌਂਕ ਤੋਂ ਸ਼ੁਰੂ ਕੀਤਾ ਗਿਆ। ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚੋਂ ਫਲੈਗ ਮਾਰਚ ਕੱਢਦੇ ਹੋਏ ਪੁਲਿਸ ਅਧਿਕਾਰੀਆਂ ਨੇ ਲੋਕਾਂ ਨੂੰ ਆਪਣੇ ਘਰਾਂ ਅੰਦਰ ਰਹਿ ਕੇ ਘੱਲੂਘਾਰਾ ਦਿਵਸ ਮਨਾਉਣ ਤੇ ਅਮਨ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ।

ਐੱਸਪੀ ਨੇ ਕਿਹਾ ਕਿ ਲਾਅ‌ ਅਤੇ ਆਰਡਰ ਨੂੰ ਕਾਇਮ ਰੱਖਣ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਪੁਲਿਸ ਦਾ ਪਹਿਲਾ ਕੰਮ ਹੈ। ਕੋਰੋਨਾ ਤੋਂ ਬਚਾਅ ਲਈ ਪ੍ਰਸ਼ਾਸਨ ਵੱਲੋਂ ਕਿਸੇ ਵੀ ਤਰ੍ਹਾਂ ਦੀ ਭੀੜ ਕਰਦੇ ਹੋਏ ਕੋਈ ਵੀ ਸਮਾਗਮ ਨਾ ਕਰਨ ਦੇ ਆਦੇਸ਼ ਜਾਰੀ ਕੀਤੇ ਹੋਏ ਹਨ। ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਆਪਣੇ ਘਰਾਂ ਦੇ ਅੰਦਰ ਕਹਿੰਦੇ ਹੋਏ ਘੱਲੂਘਾਰੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕਰਨ। ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ। ਇਸ ਮੌਕੇ ਡੀਐੱਸਪੀ ਖੰਨਾ ਰਾਜਨ ਪ੍ਰਮਿੰਦਰ, ਡੀਐੱਸਪੀ ਸੁਰਜੀਤ ਸਿੰਘ ਧਨੌਆ ਡੀਐੱਸਪੀ ਸ਼ਮਸ਼ੇਰ ਸਿੰਘ, ਥਾਣਾ ਸਿਟੀ-2 ਦੇ ਐੱਸਐੱਚਓ ਹਰਵਿੰਦਰ ਸਿੰਘ ਖਹਿਰਾ, ਐੱਸਐੱਚਓ ਥਾਣਾ ਸਦਰ ਜਸਪਾਲ ਸਿੰਘ ਧਾਲੀਵਾਲ ਦੇ ਨਾਲ ਨਾਲ ਹੋਰਨਾਂ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਹਾਜ਼ਰ ਸਨ।

Posted By: Seema Anand