- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਪਾਲਣਾ ਕਰਨਾ ਹਰ ਸਿੱਖ ਦਾ ਧਰਮ : ਬਾਜਵਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅਮਲੋਹ : ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਤੇ ਰਾਸ਼ਟਰਪਤੀ ਐਵਾਰਡੀ ਕੈਪਟਨ ਜਸਵੰਤ ਸਿੰਘ ਬਾਜਵਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਪਾਲਣਾ ਕਰਨਾ ਹਰ ਸੱਚੇ ਸਿੱਖ ਦਾ ਧਰਮ ਹੈ। ਇਤਿਹਾਸ ਗਵਾਹ ਹੈ ਕਿ ਛੇਵੀਂ ਪਾਤਸ਼ਾਹੀ ਸ੍ਰੀ ਹਰਗੋਬਿੰਦ ਸਾਹਿਬ, ਮਹਾਰਾਜਾ ਰਣਜੀਤ ਸਿੰਘ ਤੇ ਹੋਰ ਮਹਾਨ ਹਸਤੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਕੇ ਕੌਮ ਨੂੰ ਨਵੇਂ ਰਾਹ ਦਿਖਾਏ ਹਨ। ਤਖ਼ਤ ਸਾਹਿਬ ਨਾਲ ਮੱਥਾ ਲਾਉਣ ਵਾਲਿਆਂ ਦਾ ਅੰਤ ਹਮੇਸ਼ਾ ਮਾੜਾ ਹੀ ਹੋਇਆ ਹੈ। ਉਨ੍ਹਾਂ ਚਿੰਤਾ ਪ੍ਰਗਟਾਈ ਕਿ ਪਿਛਲੇ ਕੁਝ ਸਮੇਂ ਤੋਂ ਕੁਝ ਲੋਕ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਅਤੇ ਸਰਵਉੱਚਤਾ ਨੂੰ ਚੁਣੌਤੀ ਦੇ ਕੇ ਵੱਡਾ ਅਪਰਾਧ ਕਰ ਰਹੇ ਹਨ। ਅਜਿਹੇ ਲੋਕ ਸਿੱਖ ਹੋਣ ਦੇ ਬਾਵਜੂਦ ਸਿੱਖੀ ਤੋਂ ਕੋਹਾਂ ਦੂਰ ਹਨ। ਬਾਜਵਾ ਨੇ ਕਿਹਾ ਕਿ ਸਿੱਖ ਕੌਮ ਹਮੇਸ਼ਾ ਜੋੜਨ ਦੀ ਪ੍ਰਤੀਕ ਰਹੀ ਹੈ। ਉਨ੍ਹਾਂ ਸਮੁੱਚੀ ਕੌਮ ਨੂੰ ਅਪੀਲ ਕੀਤੀ ਕਿ ਗੁਰੂਆਂ ਦੇ ਦਰਸਾਏ ਰਾਹ ’ਤੇ ਚੱਲ ਕੇ ਕੌਮ ਦੀ ਚੜ੍ਹਦੀ ਕਲਾ ਲਈ ਇਕਜੁੱਟ ਹੋਣ ਦੀ ਲੋੜ ਹੈ।