ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੀ ਟੀਮ ਨੇ ਚੈਕਿੰਗ ਦੌਰਾਨ 12 ਘਰੇਲੂ ਸਿਲੰਡਰ ਕੀਤੇ ਜ਼ਬਤ
ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਘਰੇਲੂ ਗੈਸ ਸਿੰਲਡਰਾਂ ਦੀ ਦੁਰਵਰਤੋਂ ਰੋਕਣ ਲਈ ਬਣਾਈ ਗਈ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੀ ਟੀਮ ਨੇ ਅਜਨਾਲੀ ਅਤੇ ਤਰਲੋਕਪੁਰੀ ਵਿਖੇ ਸਥਿਤ ਹੋਟਲਾਂ ਢਾਬਿਆਂ ਅਤੇ ਸਬਜੀ ਦੀਆਂ ਰੇਹੜੀਆਂ ਦੀ ਚੈਕਿੰਗ ਕੀਤੀ। ਇਸ ਚੈਕਿੰਗ ਦੌਰਾਨ ਹੋਟਲਾਂ ਢਾਬਿਆਂ ਆਦਿ ਤੋਂ ਵਪਾਰਕ ਮੰਤਵ ਲਈ ਵਰਤੇ ਜਾ ਰਹੇ 12 ਘਰੇਲੂ ਗੈਸ ਸਿਲੰਡਰ ਜ਼ਬਤ ਕਰਕੇ ਉੱਚ ਅਧਿਕਾਰੀਆਂ ਨੂੰ ਲਿਖਿਆ ਗਿਆ।
Publish Date: Fri, 17 Apr 2026 02:49 PM (IST)
Updated Date: Fri, 17 Apr 2026 03:03 PM (IST)
ਫਤਹਿਗੜ੍ਹ ਸਾਹਿਬ, ਪੰਜਾਬੀ ਜਾਗਰਣ। ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਘਰੇਲੂ ਗੈਸ ਸਿੰਲਡਰਾਂ ਦੀ ਦੁਰਵਰਤੋਂ ਰੋਕਣ ਲਈ ਬਣਾਈ ਗਈ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੀ ਟੀਮ ਨੇ ਅਜਨਾਲੀ ਅਤੇ ਤਰਲੋਕਪੁਰੀ ਵਿਖੇ ਸਥਿਤ ਹੋਟਲਾਂ ਢਾਬਿਆਂ ਅਤੇ ਸਬਜ਼ੀ ਦੀਆਂ ਰੇਹੜੀਆਂ ਦੀ ਚੈਕਿੰਗ ਕੀਤੀ। ਇਸ ਚੈਕਿੰਗ ਦੌਰਾਨ ਹੋਟਲਾਂ, ਢਾਬਿਆਂ ਆਦਿ ਤੋਂ ਵਪਾਰਕ ਮੰਤਵ ਲਈ ਵਰਤੇ ਜਾ ਰਹੇ 12 ਘਰੇਲੂ ਗੈਸ ਸਿਲੰਡਰ ਜ਼ਬਤ ਕਰਕੇ ਉੱਚ ਅਧਿਕਾਰੀਆਂ ਨੂੰ ਲਿਖਿਆ ਗਿਆ।
ਜ਼ਿਲ੍ਹਾ ਖੁਰਾਕ ਤੇ ਸਪਲਾਈ ਅਫਸਰ ਕੇਵਲ ਸਿੰਘ ਦੀ ਅਗਵਾਈ ਹੇਠ ਬਣਾਈ ਇਸ ਟੀਮ ਵਿੱਚ ਇੰਸਪੈਕਟਰ ਕਪਲ ਸਕਸੈਨਾ, ਭੁਪਿੰਦਰ ਸਿੰਘ, ਕਰਮਜੀਤ ਸਿੰਘ, ਗੁਰਮੋਹਿਤ ਸਿੰਘ ਸ਼ਾਮਲ ਸਨ। ਇਸ ਸਬੰਧੀ ਡੀ.ਐੱਫ.ਐੱਸ.ਓ. ਕੇਵਲ ਸਿੰਘ ਨੇ ਦੱਸਿਆ ਕਿ ਭਾਵੇਂ ਜ਼ਿਲ੍ਹੇ ਵਿੱਚ ਘਰੇਲੂ ਸਿਲੰਡਰਾਂ ਦੀ ਕੋਈ ਘਾਟ ਨਹੀਂ ਹੈ ਪਰ ਵਿਭਾਗ ਨੂੰ ਸਮੇਂ-ਸਮੇਂ ਸਿਰ ਆਮ ਲੋਕਾਂ ਵੱਲੋਂ ਇਹ ਸ਼ਿਕਾਇਤ ਮਿਲ ਰਹੀ ਸੀ ਕਿ ਕਈ ਹੋਟਲਾਂ, ਢਾਬਿਆਂ ’ਤੇ ਖਾਣ ਪੀਣ ਦੀਆਂ ਰੇਹੜੀਆਂ ਤੇ ਘਰੇਲੂ ਗੈਸ ਸਿਲੰਡਰਾਂ ਦੀ ਵਰਤੋਂ ਹੋ ਰਹੀ ਹੈ।
ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਘਰੇਲੂ ਗੈਸ ਦੀ ਬਲੈਕਮੇਲਿੰਗ ਵੀ ਵਧਦੀ ਹੈ ਅਤੇ ਲੋਕਾਂ ਨੂੰ ਬਲੈਕਮੇਲਰਾਂ ਵੱਲੋਂ ਲੁੱਟਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਆਮ ਲੋਕਾਂ ਦੀ ਲੁੱਟ ਖਸੁੱਟ ਬਰਦਾਸ਼ਤ ਨਹੀਂ ਕਰੇਗਾ ਅਤੇ ਅਜਿਹਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਬਣਾਈ ਇਸ ਟੀਮ ਵੱਲੋਂ ਜ਼ਿਲ੍ਹੇ ਵਿੱਚ ਨਿਰੰਤਰ ਛਾਪੇਮਾਰੀ ਜਾਰੀ ਰਹੇਗੀ।