ਬਿਕਰਮਜੀਤ ਸਹੋਤਾ,ਫ਼ਤਹਿਗੜ੍ਹ ਸਾਹਿਬ : ਜੰਗਲਾਤ ਵਰਕਰ ਯੂਨੀਅਨ ਪੰਜਾਬ ਦੀ ਰੇਂਜ ਸਰਕਾਰ ਦੇ ਆਗੂਆਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਿਛਲੇ ਤਿੰਨ ਮਹੀਨਿਆਂ ਤੋਂ ਰੁਕੀ ਤਨਖਾਹ ਜਲਦ ਜਾਰੀ ਕੀਤੀ ਜਾਵੇ, ਤਾਂ ਜੋ ਕੋਰੋਨਾ ਮਹਾਮਾਰੀ ਦਾ ਸੰਤਾਪ ਭੋਗ ਰਹੇ ਪਰਿਵਾਰ ਆਪਣੇ ਪਰਿਵਾਰਾਂ ਦਾ ਪਾਲਣ ਪੋਸ਼ਣ ਕਰ ਸਕਣ। ਉਕਤ ਸੰਬੋਧਨ ਕਰਦਿਆਂ ਹਰਚਰਨ ਬਧੌਛੀ ਨੇ ਕਿਹਾ ਕਿ 27 ਮਈ ਨੂੰ ਡੀਅੱੈਫਓ ਪਟਿਆਲਾ ਦੇ ਵਿਰੁੱਧ ਦਿੱਤੇ ਜਾ ਰਹੇ ਰੋਸ ਧਰਨੇ 'ਚ ਸ਼ਾਮਲ ਹੋ ਕੇ ਪੰਜਾਬ ਸਰਕਾਰ ਵਿਰੁੱਧ ਤਿੱਖੇ ਸੰਘਰਸ਼ ਦਾ ਐਲਾਨ ਕਰਨਗੇ। ਪੰਜਾਬ ਸਰਕਾਰ ਦੇ ਇਸ ਮੁਲਾਜ਼ਮ ਵਿਰੋਧੀ ਰਵੱਈਏ ਦੇ ਵਿਰੁੱਧ ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਫੈਜੁਲਾਪੁਰ, ਜੀਟੀਯੂ ਦੇ ਸੂਬਾ ਪ੍ਰਧਾਨ ਸੁਖਵਿੰਦਰ ਚਾਹਲ, ਰਜੇਸ਼ ਕੁਮਾਰ ਅਮਲੋਹ ਨੇ ਤਿੱਖੇ ਸੰਘਰਸ਼ ਦਾ ਐਲਾਨ ਕੀਤਾ। ਹਰਚਰਨ ਸਿੰਘ ਬਧੌਛੀ ਨੇ ਗ੍ਰਾਮ ਪੰਚਾਇਤ ਬਧੌਛੀ ਕਲਾਂ ਦਾ ਕੋਰੋਨਾ ਮਹਾਮਾਰੀ ਦੌਰਾਨ ਨਿਭਾਈਆਂ ਵਧੀਆ ਸੇਵਾਵਾਂ ਲਈ ਧੰਨਵਾਦ ਕੀਤਾ। ਜਿਨ੍ਹਾਂ ਨੇ ਸਮੇਂ ਸਮੇਂ 'ਤੇ ਬਾਹਰੋਂ ਆਉਣ ਵਾਲੇ ਵਿਅਕਤੀਆਂ ਦੇ ਰਹਿਣ ਦਾ ਪ੍ਰਬੰਧ ਕੀਤਾ ਅਤੇ ਲੋਕਾਂ ਨੂੰ ਮਹਾਮਾਰੀ ਤੋਂ ਬਚਾਈ ਰੱਖਿਆ। ਇਸ ਮੌਕੇ ਪਰਮਜੀਤ ਕੌਰ, ਮੇਜਰ ਸਿੰਘ, ਹਰਦੀਪ ਸਿੰਘ, ਭੀਮ ਸਿੰਘ, ਸ਼ੇਰ ਸਿੰਘ, ਜਸਵੰਤ ਸਿੰਘ ਆਦਿ ਮੌਜੂਦ ਸਨ।