ਸਾਬਕਾ ਹੈੱਡ ਗ੍ਰੰਥੀ ਭਾਈ ਜਸਵਿੰਦਰ ਸਿੰਘ ਨੇ ਭੁੱਟਾ ਦਾ ਕੀਤਾ ਸਨਮਾਨ
ਦਰਬਾਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਭਾਈ ਜਸਵਿੰਦਰ ਸਿੰਘ ਨੇ ਭੁੱਟਾ ਦਾ ਕੀਤਾ ਸਨਮਾਨ
Publish Date: Fri, 24 Apr 2026 04:34 PM (IST)
Updated Date: Fri, 24 Apr 2026 04:37 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਦਰਬਾਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਭਾਈ ਜਸਵਿੰਦਰ ਸਿੰਘ ਨੇ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੂੰ ਸਨਮਾਨਿਤ ਕੀਤਾ। ਉਨ੍ਹਾਂ ਭੁੱਟਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਕੀਤੀ ਜਾ ਰਹੀ ਸੇਵਾ ਦੀ ਜ਼ੋਰਦਾਰ ਸਲਾਘਾ ਕੀਤੀ। ਭਾਈ ਜਸਵਿੰਦਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਥਕ ਪਾਰਟੀ ਹੈ ਜਿਸ ’ਚ ਸਾਡੇ ਬਜ਼ੁਰਗਾਂ ਦੀਆਂ ਬਹੁਤ ਵੱਡੀਆਂ ਕੁਰਬਾਨੀਆਂ ਹਨ। ਉਨ੍ਹਾਂ ਕਿਹਾ ਕਿ ਬਲਜੀਤ ਸਿੰਘ ਭੁੱਟਾ ਲੋਕਾਂ ਦੀ ਆਵਾਜ਼ ਬਣ ਕੇ ਰੋਜਾਨਾ ਜੋ ਸੰਘਰਸ਼ ਕਰ ਰਿਹਾ ਹੈ ਉਹ ਸਲਾਘਾਯੋਗ ਹੈ ਅਤੇ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਇਸ ਸੰਘਰਸ਼ ਦੇ ਬਹੁਤ ਵਧੀਆ ਨਤੀਜੇ ਸਾਹਮਣੇ ਆਉਣਗੇ। ਉਨ੍ਹਾਂ ਕਿਹਾ ਕਿ ਬਲਜੀਤ ਸਿੰਘ ਭੁੱਟਾ ਲੋਕਾਂ ਦਾ ਆਗੂ ਬਣ ਕੇ ਆਪਣੇ ਫਰਜ ਨਿਭਾ ਰਿਹਾ ਹੈ ਅਤੇ ਲੋਕ ਹੱਕਾਂ ਲਈ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਕੰਮਾਂ ਦਾ ਲੋਕਾਂ ਵਿਚ ਬਹੁਤ ਚੰਗਾ ਹੁੰਗਾਰਾ ਮਿਲ ਰਿਹਾ ਹੈ। ਇਸ ਮੌਕੇ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਉਹ ਬਚਪਨ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੇਵਾ ਕਰਦੇ ਆ ਰਹੇ ਹਨ ਅਤੇ ਉਨ੍ਹਾਂ ਦਾ ਸੁਪਨਾ ਹੈ ਕਿ ਉਹ ਪਾਰਟੀ ਨੂੰ ਹੋਰ ਉਚਾਈਆਂ ਤੇ ਲੈ ਕੇ ਜਾਣ। ਉਨ੍ਹਾਂ ਕਿਹਾ ਕਿ ਪਾਰਟੀ ਨੇ ਉਨ੍ਹਾਂ ਨੂੰ ਜੋ ਵੀ ਸੇਵਾ ਸੌਂਪੀ ਹੈ ਉਸ ਨੂੰ ਉਨ੍ਹਾਂ ਪੂਰੇ ਤਨਮਨ ਨਾਲ ਨਿਭਾ ਰਹੇ ਹਨ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਉਹ ਹਰ ਸਮੇਂ ਕਿਸੇ ਵੀ ਸੰਘਰਸ਼ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਉਹ ਆਪਣੇ ਆਪ ਨੂੰ ਇਕ ਲੀਡਰ ਨਹੀਂ ਸਮਝਦੇ ਸਗੋਂ ਲੋਕਾਂ ਦਾ ਸੇਵਾਦਾਰ ਸਮਝਦੇ ਹਨ ਜਿਸ ਦਾ ਫਰਜ ਹੈ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਵੱਧ ਤੋਂ ਵੱਧ ਹੱਲ ਕਰਕੇ ਉਨ੍ਹਾਂ ਨੂੰ ਸੁਖਾਵਾਂ ਮਾਹੌਲ ਪ੍ਰਧਾਨ ਕਰਨਾ ਹੈ। ਇਸ ਮੌਕੇ ਸੁਖਵਿੰਦਰ ਸਿੰਘ ਸਰਹਿੰਦ, ਰਾਜਵੀਰ ਸਿੰਘ, ਸਵਰਨਜੀਤ ਸਿੰਘ ਸੋਨੂ, ਸ਼ੇਰ ਜੰਗ ਸਿੰਘ ਸਰਹਿੰਦ, ਬਲਜਿੰਦਰ ਸਿੰਘ ਜਲਵੇੜੀ ਗਹਿਲਾਂ ਅਤੇ ਬਲਕਰਨ ਸਿੰਘ ਬਰਾੜ ਆਦਿ ਮੌਜੂਦ ਸਨ।