ਸਾਬਕਾ ਵਿਧਾਇਕ ਕੁਲਜੀਤ ਨਾਗਰਾ ਨੇ ਰਾਜ ਸਭਾ ਮੈਂਬਰ ਪਵਨ ਖੇੜਾ ਨਾਲ ਕੀਤੀ ਵਿਸ਼ੇਸ਼ ਮੁਲਾਕਾਤ; ਬੋਲੇ- ਖੇੜਾ ਦਾ ਤਜਰਬਾ ਅਤੇ ਦੂਰਦਰਸ਼ੀ ਸੋਚ ਸੰਸਦ ਨੂੰ ਦੇਵੇਗੀ ਨਵੀਂ ਦਿਸ਼ਾ
ਇਸ ਮੌਕੇ ਨਾਗਰਾ ਨੇ ਕਿਹਾ ਕਿ ਪਵਨ ਖੇੜਾ ਦੀ ਲੋਕਤੰਤਰਿਕ ਕਦਰਾਂ-ਕੀਮਤਾਂ ਪ੍ਰਤੀ ਅਟੱਲ ਵਚਨਬੱਧਤਾ, ਜਨਤਕ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਦੀ ਸਮਰੱਥਾ ਅਤੇ ਲੋਕਾਂ ਦੀ ਭਲਾਈ ਲਈ ਸਮਰਪਿਤ ਸੋਚ ਉਨ੍ਹਾਂ ਨੂੰ ਇੱਕ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਸੰਸਦੀ ਆਵਾਜ਼ ਬਣਾਉਂਦੀ ਹੈ। ਉਨ੍ਹਾਂ ਕਿਹਾ ਕਿ ਰਾਜ ਸਭਾ ਵਿੱਚ ਪਵਨ ਖੇੜਾ ਦੀ ਮੌਜੂਦਗੀ ਨਾਲ ਆਮ ਲੋਕਾਂ ਦੇ ਮੁੱਦਿਆਂ ਨੂੰ ਹੋਰ ਮਜ਼ਬੂਤੀ ਨਾਲ ਉਠਾਇਆ ਜਾਵੇਗਾ ਅਤੇ ਸੰਸਦ ਵਿੱਚ ਲੋਕਤੰਤਰਿਕ ਮੁੱਲਾਂ ਦੀ ਆਵਾਜ਼ ਹੋਰ ਮਜ਼ਬੂਤ ਹੋਵੇਗੀ। ਨਾਗਰਾ ਨੇ ਆਸ ਪ੍ਰਗਟਾਈ ਕਿ ਪਵਨ ਖੇੜਾ ਆਪਣੇ ਤਜਰਬੇ ਅਤੇ ਯੋਗਤਾ ਨਾਲ ਦੇਸ਼ ਅਤੇ ਪਾਰਟੀ ਦੀ ਸੇਵਾ ਵਿੱਚ ਮਹੱਤਵਪੂਰਨ ਯੋਗਦਾਨ ਪਾਉਣਗੇ
Publish Date: Sat, 20 Jun 2026 04:39 PM (IST)
Updated Date: Sat, 20 Jun 2026 04:40 PM (IST)
ਫ਼ਤਿਹਗੜ੍ਹ ਸਾਹਿਬ : ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਕੁਲਜੀਤ ਸਿੰਘ ਨਾਗਰਾ ਨੇ ਨਵੀਂ ਦਿੱਲੀ ਵਿਖੇ ਨਵੇਂ ਚੁਣੇ ਗਏ ਰਾਜ ਸਭਾ ਮੈਂਬਰ ਪਵਨ ਖੇੜਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਦਿਲੋਂ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ।
ਇਸ ਮੌਕੇ ਨਾਗਰਾ ਨੇ ਕਿਹਾ ਕਿ ਪਵਨ ਖੇੜਾ ਦੀ ਲੋਕਤੰਤਰਿਕ ਕਦਰਾਂ-ਕੀਮਤਾਂ ਪ੍ਰਤੀ ਅਟੱਲ ਵਚਨਬੱਧਤਾ, ਜਨਤਕ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਦੀ ਸਮਰੱਥਾ ਅਤੇ ਲੋਕਾਂ ਦੀ ਭਲਾਈ ਲਈ ਸਮਰਪਿਤ ਸੋਚ ਉਨ੍ਹਾਂ ਨੂੰ ਇੱਕ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਸੰਸਦੀ ਆਵਾਜ਼ ਬਣਾਉਂਦੀ ਹੈ। ਉਨ੍ਹਾਂ ਕਿਹਾ ਕਿ ਰਾਜ ਸਭਾ ਵਿੱਚ ਪਵਨ ਖੇੜਾ ਦੀ ਮੌਜੂਦਗੀ ਨਾਲ ਆਮ ਲੋਕਾਂ ਦੇ ਮੁੱਦਿਆਂ ਨੂੰ ਹੋਰ ਮਜ਼ਬੂਤੀ ਨਾਲ ਉਠਾਇਆ ਜਾਵੇਗਾ ਅਤੇ ਸੰਸਦ ਵਿੱਚ ਲੋਕਤੰਤਰਿਕ ਮੁੱਲਾਂ ਦੀ ਆਵਾਜ਼ ਹੋਰ ਮਜ਼ਬੂਤ ਹੋਵੇਗੀ। ਨਾਗਰਾ ਨੇ ਆਸ ਪ੍ਰਗਟਾਈ ਕਿ ਪਵਨ ਖੇੜਾ ਆਪਣੇ ਤਜਰਬੇ ਅਤੇ ਯੋਗਤਾ ਨਾਲ ਦੇਸ਼ ਅਤੇ ਪਾਰਟੀ ਦੀ ਸੇਵਾ ਵਿੱਚ ਮਹੱਤਵਪੂਰਨ ਯੋਗਦਾਨ ਪਾਉਣਗੇ।
ਕੁਲਜੀਤ ਸਿੰਘ ਨਾਗਰਾ ਨੇ ਪਵਨ ਖੇੜਾ ਦੇ ਸਫਲ ਅਤੇ ਪ੍ਰਭਾਵਸ਼ਾਲੀ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਅਤੇ ਵਿਚਾਰਧਾਰਾ ਦੇਸ਼ ਦੇ ਲੋਕਤੰਤਰ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗੀ।