- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੁਲਜੀਤ ਸਿੰਘ ਨਾਗਰਾ ਨੇ ਕਿਹਾ, “ਮੈਂ ਰਾਹੁਲ ਗਾਂਧੀ ਜੀ ਵੱਲੋਂ ਮੇਰੇ ’ਤੇ ਜਤਾਏ ਭਰੋਸੇ ਲਈ ਉਨ੍ਹਾਂ ਦਾ ਦਿਲੋਂ ਧੰਨਵਾਦ ਕਰਦਾ ਹਾਂ। ਮੈਨੂੰ ਪੂਰਾ ਵਿਸ਼ਵਾਸ ਹੈ ਕਿ ਮੈਂ ਉਨ੍ਹਾਂ ਦੀਆਂ ਉਮੀਦਾਂ ’ਤੇ ਪੂਰੀ ਤਰ੍ਹਾਂ ਖਰਾ ਉਤਰਾਂਗਾ ਅਤੇ ਰਾਏਬਰੇਲੀ ਵਿੱਚ ਕਾਂਗਰਸ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਹਰ ਸੰਭਵ ਯਤਨ ਕਰਾਂਗਾ।”

ਫ਼ਤਿਹਗੜ੍ਹ ਸਾਹਿਬ: ਸਾਬਕਾ ਵਿਧਾਇਕ ਅਤੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਕੁਲਜੀਤ ਸਿੰਘ ਨਾਗਰਾ ਨੂੰ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਰਾਏਬਰੇਲੀ ਵਿਖੇ ਕਾਂਗਰਸ ਪਾਰਟੀ ਦੇ ‘ਸੰਗਠਨ ਸ੍ਰਿਜਨ ਅਭਿਆਨ’ ਲਈ ਏਆਈਸੀਸੀ ਵੱਲੋਂ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਇਸ ਜ਼ਿੰਮੇਵਾਰੀ ਲਈ ਕੁਲਜੀਤ ਸਿੰਘ ਨਾਗਰਾ ਨੇ ਇੰਡੀਅਨ ਨੈਸ਼ਨਲ ਕਾਂਗਰਸ ਦੀ ਹਾਈ ਕਮਾਂਡ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਪਾਰਟੀ ਵੱਲੋਂ ਦਿੱਤੀ ਗਈ ਇਹ ਜ਼ਿੰਮੇਵਾਰੀ ਉਨ੍ਹਾਂ ਲਈ ਮਾਣ ਦੇ ਨਾਲ-ਨਾਲ ਇੱਕ ਵੱਡੀ ਜ਼ਿੰਮੇਵਾਰੀ ਵੀ ਹੈ। ਉਹ ਪਾਰਟੀ ਦੀਆਂ ਨੀਤੀਆਂ, ਵਿਚਾਰਧਾਰਾ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਇਮਾਨਦਾਰੀ, ਮਿਹਨਤ ਅਤੇ ਸਮਰਪਣ ਨਾਲ ਕੰਮ ਕਰਨਗੇ।
ਉਨ੍ਹਾਂ ਆਪਣੇ ਨੇਤਾ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਜੀ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਰਾਏਬਰੇਲੀ, ਜੋ ਉਨ੍ਹਾਂ ਦਾ ਸੰਸਦੀ ਹਲਕਾ ਹੈ, ਵਿਖੇ ਕਾਂਗਰਸ ਦੇ ਸੰਗਠਨ ਨੂੰ ਮਜ਼ਬੂਤ ਕਰਨ ਦੀ ਜ਼ਿੰਮੇਵਾਰੀ ਲਈ ਉਨ੍ਹਾਂ ’ਤੇ ਭਰੋਸਾ ਜਤਾਉਣਾ ਉਨ੍ਹਾਂ ਲਈ ਬਹੁਤ ਮਾਣ ਵਾਲੀ ਗੱਲ ਹੈ।
ਕੁਲਜੀਤ ਸਿੰਘ ਨਾਗਰਾ ਨੇ ਕਿਹਾ, “ਮੈਂ ਰਾਹੁਲ ਗਾਂਧੀ ਜੀ ਵੱਲੋਂ ਮੇਰੇ ’ਤੇ ਜਤਾਏ ਭਰੋਸੇ ਲਈ ਉਨ੍ਹਾਂ ਦਾ ਦਿਲੋਂ ਧੰਨਵਾਦ ਕਰਦਾ ਹਾਂ। ਮੈਨੂੰ ਪੂਰਾ ਵਿਸ਼ਵਾਸ ਹੈ ਕਿ ਮੈਂ ਉਨ੍ਹਾਂ ਦੀਆਂ ਉਮੀਦਾਂ ’ਤੇ ਪੂਰੀ ਤਰ੍ਹਾਂ ਖਰਾ ਉਤਰਾਂਗਾ ਅਤੇ ਰਾਏਬਰੇਲੀ ਵਿੱਚ ਕਾਂਗਰਸ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਹਰ ਸੰਭਵ ਯਤਨ ਕਰਾਂਗਾ।”
ਉਨ੍ਹਾਂ ਕਿਹਾ ਕਿ ਕਾਂਗਰਸ ਦੀ ਅਸਲ ਤਾਕਤ ਉਸ ਦੇ ਸਮਰਪਿਤ ਵਰਕਰ ਹਨ ਅਤੇ ਇੱਕ ਮਜ਼ਬੂਤ ਸੰਗਠਨ ਹੀ ਲੋਕਾਂ ਦੀ ਆਵਾਜ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਦਾ ਆਧਾਰ ਹੈ। ‘ਸੰਗਠਨ ਸ੍ਰਿਜਨ ਅਭਿਆਨ’ ਰਾਹੀਂ ਜ਼ਮੀਨੀ ਪੱਧਰ ’ਤੇ ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਨਾ, ਵਰਕਰਾਂ ਨਾਲ ਸਿੱਧਾ ਸੰਪਰਕ ਬਣਾਉਣਾ ਅਤੇ ਕਾਂਗਰਸ ਦੀ ਵਿਚਾਰਧਾਰਾ ਨੂੰ ਹਰ ਪੱਧਰ ਤੱਕ ਪਹੁੰਚਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ।
ਅੰਤ ਵਿੱਚ ਕੁਲਜੀਤ ਸਿੰਘ ਨਾਗਰਾ ਨੇ ਏਆਈਸੀਸੀ ਦੀ ਹਾਈ ਕਮਾਂਡ, ਪਾਰਟੀ ਦੇ ਸੀਨੀਅਰ ਆਗੂਆਂ ਅਤੇ ਸਮੂਹ ਕਾਂਗਰਸੀ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮਿਲੀ ਇਸ ਜ਼ਿੰਮੇਵਾਰੀ ਨੂੰ ਪੂਰੀ ਨਿਸ਼ਠਾ, ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣਗੇ।