ਸਰਕਾਰ ਸੂਬੇ ’ਚ ਨਵਾਂ ਪ੍ਰੋਜੈਕਟ ਲਿਆਉਣ ’ਚ ਰਹੀ ਨਾਕਾਮ : ਨਾਗਰਾ
ਕਾਂਗਰਸੀ ਵਰਕਰਾਂ ਨਾਲ ਸਾਬਕਾ ਵਿਧਾਇਕ ਨਾਗਰਾ ਵੱਲੋਂ ਮੀਟਿੰਗ
Publish Date: Mon, 16 Mar 2026 05:00 PM (IST)
Updated Date: Mon, 16 Mar 2026 05:04 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਹਿੰਦ : ਸਰਹਿੰਦ ਵਾਰਡ ਨੰਬਰ 10 ਵਿਖੇ ਕਾਂਗਰਸ ਪਾਰਟੀ ਦੀ ਇਕ ਅਹਿਮ ਮੀਟਿੰਗ ਕੌਂਸਲਰ ਗੁਲਸ਼ਨ ਰਾਏ ਬੋਬੀ ਦੀ ਅਗਵਾਈ ਵਿਚ ਹੋਈ। ਇਸ ਮੀਟਿੰਗ ਵਿਚ ਹਲਕਾ ਫਤਹਿਗੜ੍ਹ ਸਾਹਿਬ ਦੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਆਉਣ ਵਾਲੀਆਂ ਚੋਣਾਂ ਸਬੰਧੀ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕੁਲਜੀਤ ਸਿੰਘ ਨਾਗਰਾ ਨੇ ਮੌਜੂਦਾ ਪੰਜਾਬ ਸਰਕਾਰ ’ਤੇ ਤਿੱਖੇ ਸਿਆਸੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਪੰਜਾਬ ਦੀ ਭਲਾਈ ਲਈ ਕੋਈ ਵੀ ਨਵਾਂ ਪ੍ਰੋਜੈਕਟ ਲਿਆਉਣ ਵਿਚ ਨਾਕਾਮ ਰਹੀ ਹੈ। ਸਰਕਾਰ ਕੋਲ ਆਪਣੀ ਕੋਈ ਪ੍ਰਾਪਤੀ ਨਹੀਂ ਹੈ, ਇਸ ਲਈ ਉਹ ਕਾਂਗਰਸ ਸਰਕਾਰ ਦੇ ਸਮੇਂ ਸ਼ੁਰੂ ਕੀਤੇ ਗਏ ਅਤੇ ਮੁਕੰਮਲ ਹੋਏ ਵਿਕਾਸ ਕਾਰਜਾਂ ’ਤੇ ਆਪਣੇ ਨਾਮ ਦੀਆਂ ਤਖਤੀਆਂ ਲਗਾ ਕੇ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ। ਇਸ ਮੌਕੇ ਕੌਂਸਲਰ ਗੁਲਸ਼ਨ ਰਾਏ ਬੋਬੀ ਤੇ ਕੌਂਸਲਰ ਪ੍ਰਵੀਨ ਕੁਮਾਰੀ ਨੇ ਮੀਟਿੰਗ ਵਿਚ ਵੱਡੀ ਗਿਣਤੀ ਵਿਚ ਪਹੁੰਚੇ ਵਾਰਡ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਵਾਰਡ ਦੇ ਲੋਕਾਂ ਨੇ ਉਨ੍ਹਾਂ ਨੂੰ ਹਮੇਸ਼ਾ ਇਕ ਪਰਿਵਾਰਕ ਮੈਂਬਰ ਵਾਂਗ ਪਿਆਰ ਤੇ ਸਤਿਕਾਰ ਦਿੱਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਲਾਕੇ ਦੇ ਲੋਕ ਸਰਕਾਰ ਦੀਆਂ ਗੁਮਰਾਹਕੁੰਨ ਗੱਲਾਂ ਵਿਚ ਨਹੀਂ ਆਉਣਗੇ ਤੇ ਆਉਣ ਵਾਲੇ ਸਮੇਂ ਵਿਚ ਕਾਂਗਰਸ ਪਾਰਟੀ ਦੇ ਹੱਕ ’ਚ ਹੀ ਫ਼ਤਵਾ ਦੇਣਗੇ। ਇਸ ਮੀਟਿੰਗ ਨੇ ਜਿੱਥੇ ਆਉਣ ਵਾਲੀਆਂ ਸਥਾਨਕ ਚੋਣਾਂ ਲਈ ਕਾਂਗਰਸੀ ਵਰਕਰਾਂ ਵਿਚ ਨਵੀਂ ਰੂਹ ਫੂਕੀ ਹੈ। ਮੀਟਿੰਗ ਦੌਰਾਨ ਵੱਡੀ ਗਿਣਤੀ ਵਿਚ ਸਥਾਨਕ ਆਗੂ ਤੇ ਵਰਕਰ ਮੌਜੂਦ ਸਨ। ਇਸ ਮੌਕੇ ਕੌਂਸਲਰ ਗੁਲਸ਼ਨ ਰਾਏ ਬੋਬੀ, ਕੌਸਲਰ ਪਰਵੀਨ ਕੁਮਾਰੀ, ਡਾਕਟਰ ਦਵਿੰਦਰ ਪੁਰੀ ਪੁਨੀਤ ਕੁਮਾਰ ਨੀਰੂ ਰਾਣੀ ਬਲਾਕ ਪ੍ਰਧਾਨ ਓਬੀਸੀ ਸਾਹਿਬ ਸੁਰਿੰਦਰ ਧਿਮਾਨ, ਪ੍ਰੋਮਿਲਾ ਰਾਣੀ, ਸਿਮਰਨਜੀਤ ਕੌਰ, ਕੁਲਵਿੰਦਰ ਕੌਰ, ਪਰਵੀਨ ਪੁਰੀ, ਲਖਵੀਰ ਕੌਰ, ਪ੍ਰਦੀਪ ਪਾਠਕ, ਰਜਨੀ, ਭੁਪਿੰਦਰ ਸਿੰਘ, ਗੁਲਜਾਰ, ਇੰਦਰਜੀਤ ਸਿੰਘ, ਵਿਨੋਦ ਕੁਮਾਰ, ਕੁਲਵੰਤ ਸਿੰਘ ਢਿੱਲੋਂ, ਜਸਵੀਰ ਸਿੰਘ, ਸੋਨੀਆ, ਬਾਲਾ ਰਾਣੀ, ਦਵਿੰਦਰ ਕੌਰ, ਵੰਸ਼ਿਕਾ, ਸੈਨਿਸ਼ ਕਸ਼ਿਸ਼, ਯੁਵਰਾਜ, ਸਨੇਹ ਲਤਾ, ਜਸਵਿੰਦਰ ਕੌਰ, ਮਨਜੀਤ ਕੌਰ, ਸੁਰਿੰਦਰ ਪਾਲ, ਆਦਿ ਮੌਜੂਦ ਸਨ।