- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਾਬਕਾ ਵਿਧਾਇਕ ਨਾਗਰਾ ਨੇ ਗੁੱਗਾ ਮਾੜੀ ਵਿਖੇ ਟੇਕਿਆ ਮੱਥਾ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਪਿੰਡ ਮੂਲੇਪੁਰ ਵਿਖੇ ਨੌਂਵੀਂ ਦੇ ਮੇਲੇ ਦੌਰਾਨ ਸੀਨੀਅਰ ਕਾਂਗਰਸੀ ਨੇਤਾ ਅਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਗੁੱਗਾ ਮਾੜੀ ਵਿਖੇ ਹਾਜ਼ਰੀ ਲਗਵਾਈ। ਇਸ ਮੌਕੇ ਉਨ੍ਹਾਂ ਮੱਥਾ ਟੇਕ ਕੇ ਸਰਬੱਤ ਦੇ ਭਲੇ, ਖੁਸ਼ਹਾਲੀ ਅਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਧਾਰਮਿਕ ਅਤੇ ਸੱਭਿਆਚਾਰਕ ਮੇਲੇ ਸਾਡੀ ਅਮੀਰ ਵਿਰਾਸਤ ਦਾ ਅਹਿਮ ਹਿੱਸਾ ਹਨ, ਜੋ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦੇ ਹਨ। ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਗੁਰੂ ਸਾਹਿਬਾਨ ਅਤੇ ਸੰਤ ਮਹਾਂਪੁਰਖਾਂ ਵੱਲੋਂ ਦਿੱਤੇ ਸਰਬੱਤ ਦੇ ਭਲੇ ਦੇ ਸੰਦੇਸ਼ ਨੂੰ ਅਪਣਾਉਣਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਸੰਗਤ ਨੂੰ ਮੇਲੇ ਦੀ ਵਧਾਈ ਦਿੰਦਿਆਂ ਪਰਿਵਾਰਾਂ ਦੀ ਸੁੱਖ-ਸ਼ਾਂਤੀ ਦੀ ਕਾਮਨਾ ਕੀਤੀ।ਇਸ ਮੌਕੇ ਗੁਰਲਾਲ ਸਿੰਘ ਲਾਲੀ ਰਿਉਣਾ, ਹਰਿੰਦਰ ਸਿੰਘ, ਗੁਰਭੇਜ ਸਿੰਘ ਰਾਏ, ਸੁਖਵਿੰਦਰ ਸਿੰਘ, ਅਵਤਾਰ ਸਿੰਘ ਅਮਰਗੜ੍ਹ, ਹਰਦੇਵ ਸਿੰਘ, ਨਰਿੰਦਰ ਸਿੰਘ ਨਿੰਦੀ, ਧਰਮਿੰਦਰ ਸਿੰਘ, ਜਸਪਾਲ ਸ਼ਰਮਾ, ਗੁਰਪ੍ਰੀਤ ਸਿੰਘ ਕਾਲਾ, ਕਰਮਜੀਤ ਸਿੰਘ, ਲਖਵਿੰਦਰ ਸਿੰਘ, ਹਰਦੀਪ ਸਿੰਘ ਹੈਪੀ, ਬਲਵੀਰ ਸਿੰਘ ਬੀਰਾ, ਗੁਰਭੇਜ ਸਿੰਘ, ਗੁਰਮੀਤ ਸਿੰਘ, ਹਰਜੀਤ ਕੁਮਾਰ, ਪ੍ਰਿੰਸ, ਹਰਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਅਤੇ ਪਿੰਡ ਵਾਸੀ ਮੌਜੂਦ ਸਨ।