- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੈਕਰਡ ਹਾਰਟ ਸਕੂਲ ਦੀ ਸਾਬਕਾ ਵਿਦਿਆਰਥਣ ਨੂੰ ਐਮਬੀਬੀਐਸ ’ਚ ਦਾਖ਼ਲਾ

ਮੁਕੇਸ਼ ਘਈ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਸੈਕਰਡ ਹਾਰਟ ਸੀਨੀਅਰ ਸੈਕੰਡਰੀ ਸਕੂਲ ਦੀ ਸਾਬਕਾ ਵਿਦਿਆਰਥਣ ਐਸ਼ਵੀਰ ਕੌਰ ਨੇ ਬੈਚ 2024-25 ਦੀ ਨੀਟ ਪ੍ਰੀਖਿਆ ਪਾਸ ਕਰ ਕੇ ਗਿਆਨ ਸਾਗਰ ਮੈਡੀਕਲ ਕਾਲਜ ਐਂਡ ਹਸਪਤਾਲ ਵਿਖੇ ਸਰਕਾਰੀ ਕੋਟੇ ਅਧੀਨ ਐੱਮਬੀਬੀਐੱਸ ’ਚ ਦਾਖ਼ਲਾ ਹਾਸਲ ਕੀਤਾ ਹੈ। ਪ੍ਰਿੰਸੀਪਲ ਦਿਵਿਆ ਮਹਿਤਾ ਨੇ ਕਿਹਾ ਕਿ ਐਸ਼ਵੀਰ ਕੌਰ ਦੀ ਇਹ ਪ੍ਰਾਪਤੀ ਉਸ ਦੀ ਸਖ਼ਤ ਮਿਹਨਤ ਅਤੇ ਡਾਕਟਰ ਬਣਨ ਦੇ ਸੁਪਨੇ ਨੂੰ ਸਾਕਾਰ ਕਰਨ ਪ੍ਰਤੀ ਦ੍ਰਿੜ੍ਹ ਇਰਾਦੇ ਦਾ ਨਤੀਜਾ ਹੈ। ਉਸ ਦੀ ਇਸ ਪ੍ਰਾਪਤੀ ਨਾਲ ਪਿਤਾ ਮਨਦੀਪ ਸਿੰਘ ਅਤੇ ਮਾਤਾ ਸੰਦੀਪ ਕੌਰ ਦੇ ਨਾਲ-ਨਾਲ ਸਕੂਲ ਦਾ ਵੀ ਨਾਮ ਰੌਸ਼ਨ ਹੋਇਆ ਹੈ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜੇਪੀਐਸ ਜੋਲੀ, ਵਾਈਸ ਮੈਨੇਜਿੰਗ ਡਾਇਰੈਕਟਰ ਸਤਿੰਦਰਜੀਤ ਕੌਰ ਜੋਲੀ ਅਤੇ ਪ੍ਰੈਜ਼ੀਡੈਂਟ ਨਵੇਰਾ ਜੋਲੀ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਸਕੂਲ ਦੇ ਵਿਦਿਆਰਥੀ ਮੁਕਾਬਲੇ ਦੀਆਂ ਪ੍ਰੀਖਿਆਵਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਨਵੇਂ ਕੀਰਤੀਮਾਨ ਸਥਾਪਤ ਕਰ ਰਹੇ ਹਨ। ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਨੇ ਐਸ਼ਵੀਰ ਕੌਰ ਤੇ ਉਸ ਦੇ ਪਰਿਵਾਰ ਨੂੰ ਵਧਾਈ ਦਿੰਦਿਆਂ ਬੱਚੀ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ।