- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਘਮੰਡਗੜ੍ਹ ਰੋਡ ਵਾਰਡ ਨੰ. 2 ’ਚ 12.60 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਸੀ ਪਠਾਣਾਂ : ਵਿਧਾਨ ਸਭਾ ਹਲਕਾ ਬਸੀ ਪਠਾਣਾ ’ਚ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਬਣਾਉਣ ਦੀ ਲੜੀ ਤਹਿਤ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਘਮੰਡਗੜ੍ਹ ਰੋਡ ਵਾਰਡ ਨੰ. 2 ’ਚ 12.60 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕਿੰਗ ਟਾਈਲਾਂ ਨਾਲ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਹਲਕਾ ਵਿਧਾਇਕ ਰੁਪਿੰਦਰ ਹੈਪੀ ਨੇ ਦੱਸਿਆ ਕਿ ਇਸ ਸੜਕ ਦੇ ਬਣਨ ਨਾਲ ਸ਼ਹਿਰ ਵਾਸੀਆਂ ਦੀ ਰੋਜ਼ਾਨਾ ਆਵਾਜਾਈ ਸੁਖਾਲੀ ਹੋਵੇਗੀ ਤੇ ਆਉਣ-ਜਾਣ ਵਾਲੇ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰਾਂ ਦੀਆਂ ਗਲੀਆਂ ਤੇ ਹੋਰ ਵਿਕਾਸ ਕਾਰਜ ਲੋਕਾਂ ਦੇ ਜੀਵਨ ਨੂੰ ਵਧੇਰੇ ਸੁਖਾਲਾ ਬਣਾਉਣ ਵੱਲ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਹਲਕਾ ਬੱਸੀ ਪਠਾਣਾ ’ਚ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਉਪਰਾਲੇ ਲਗਾਤਾਰ ਜਾਰੀ ਰਹਿਣਗੇ। ਵਿਧਾਇਕ ਹੈਪੀ ਨੇ ਕਿਹਾ ਕਿ ਵਿਕਾਸ ਕਾਰਜਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਸਿੱਧਾ ਲਾਭ ਪਹੁੰਚਾਉਣਾ ਹੈ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਰਾਜਪੁਰੀ, ਪਰਵਿੰਦਰ ਸਿੰਘ ਐਮਸੀ, ਇੰਦਰਜੀਤ ਸਿੰਘ ਇੰਦਰੀ ਬਲਾਕ ਪ੍ਰਧਾਨ, ਰਾਹੁਲ ਕੁਮਾਰ, ਰਮਨਦੀਪ ਸ਼ਰਮਾ ਐਮਸੀ, ਜਗਤਾਰ ਸਿੰਘ ਚੇਅਰਮੈਨ, ਸੰਜੀਵ ਸੱਚਦੇਵਾ ਐਮਸੀ, ਰਾਜੀਵ ਕੁਮਾਰ ਵਾਲਮੀਕਿ, ਜਸਵੀਰ ਸਿੰਘ ਢਿੱਲੋ, ਕ੍ਰਿਸ਼ਨ ਛਾਬੜਾ ਸਮੇਤ ਹੋਰ ਆਗੂ ਮੌਜੂਦ ਸਨ।