ਮੋਟਰਸਾਈਕਲ ਚੋਰੀ ਦੇ ਮਾਮਲੇ ’ਚ ਚਾਰ ਕਾਬੂ
ਮੋਟਰਸਾਇਕਲ ਚੋਰੀ ਦੇ ਮਾਮਲੇ ’ਚ ਚਾਰ ਕਾਬੂ
Publish Date: Wed, 04 Feb 2026 05:47 PM (IST)
Updated Date: Wed, 04 Feb 2026 05:50 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਸਥਾਨਕ ਪੁਲਿਸ ਨੇ ਮੋਟਰਸਾਈਕਲ ਚੋਰੀ ਦੇ ਇਕ ਮਾਮਲੇ ਵਿਚ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਬਿਮਲੇਸ ਸ਼ਰਮਾ ਪੁੱਤਰ ਫੁਲਚੰਦ ਸ਼ਰਮਾ ਵਾਸੀ ਮੰਡੀ ਗੋਬਿੰਦਗੜ੍ਹ ਨੇ ਸ਼ਿਕਾਇਤ ਕੀਤੀ ਸੀ ਕਿ ਦਸ਼ਮੇਸ਼ ਕਾਲੋਨੀ ਤੋਂ ਉਸਦਾ ਮੋਟਰਸਾਈਕਲ ਚੋਰੀ ਹੋ ਗਿਆ ਸੀ। ਪੁਲਿਸ ਨੇ ਚੋਰਾਂ ਦੀ ਸ਼ਨਾਖਤ ਕਰਕੇ ਉਨ੍ਹਾਂ ਨੂੰ ਕਾਬੂ ਕਰ ਲਿਆ। ਮੁਲਜ਼ਮਾਂ ਦੀ ਪਛਾਣ ਬਲਵਿੰਦਰ ਸਿੰਘ, ਹਰਜੋਤ ਸਿੰਘ, ਲਖਵਿੰਦਰ ਸਿੰਘ ਅਤੇ ਬੰਟੀ ਵਜੋਂ ਹੋਈ ਹੈ।