ਨਸ਼ਾ ਕਰਨ ਦੇ ਦੋਸ਼ ਹੇਠ ਚਾਰ ਗ੍ਰਿਫ਼ਤਾਰ
ਨਸ਼ਾ ਕਰਨ ਦੇ ਦੋਸ਼ ਹੇਠ ਚਾਰ ਗ੍ਰਿਫ਼ਤਾਰ
Publish Date: Sat, 07 Feb 2026 06:28 PM (IST)
Updated Date: Sun, 08 Feb 2026 04:08 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਪੁਲਿਸ ਨੇ ਨਸ਼ਾ ਕਰਨ ਦੇ ਮਾਮਲੇ ’ਚ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਕੇ ਵੱਖ-ਵੱਖ ਪੁਲਿਸ ਥਾਣਿਆਂ ਵਿੱਚ ਮੁਕਦਮੇ ਦਰਜ ਕੀਤੇ ਹਨ। ਜਾਣਕਾਰੀ ਮੁਤਾਬਕ ਮੂਲੇਪੁਰ ਪੁਲੀਸ ਨੇ ਸਨੀ ਕੁਮਾਰ, ਖਮਾਣੋਂ ਪੁਲਿਸ ਨੇ ਲਵਪ੍ਰੀਤ ਸਿੰਘ, ਬਸੀ ਪਠਾਣਾਂ ਪੁਲਿਸ ਨੇ ਬਲਦੀਪ ਸਿੰਘ ਤੇ ਮੰਡੀ ਗੋਬਿੰਦਗੜ੍ਹ ਪੁਲਿਸ ਨੇ ਸਨਮਦੀਪ ਸਿੰਘ ਦਾ ਡੋਪ ਟੈਸਟ ਕਰਵਾਇਆ ਤਾਂ ਉਹ ਪਾਜ਼ੇਟਿਵ ਆਇਆ। ਉਪਰੋਕਤ ਮਾਮਲਿਆਂ ਵਿੱਚ ਪੁਲਿਸ ਵੱਲੋਂ ਨਸ਼ਾ ਵਿਰੋਧੀ ਐਕਟ ਤਹਿਤ ਕਾਰਵਾਈ ਅਮਲ ’ਚ ਲਿਆਂਦੀ ਗਈ ਹੈ।