ਨਾਜਾਇਜ਼ ਸ਼ਰਾਬ ਸਣੇ ਚਾਰ ਮੁਲਜ਼ਮ ਕਾਬੂ
ਨਜਾਇਜ਼ ਸ਼ਰਾਬ ਸਣੇ ਚਾਰ ਕਾਬੂ
Publish Date: Wed, 01 Apr 2026 05:57 PM (IST)
Updated Date: Wed, 01 Apr 2026 06:01 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਸੀ ਪਠਾਣਾਂ : ਬਸੀ ਪਠਾਣਾਂ ਤੇ ਬਡਾਲੀ ਆਲਾ ਸਿੰਘ ਪੁਲਿਸ ਦੀਆਂ ਟੀਮਾਂ ਵੱਲੋਂ ਚਾਰ ਵਿਅਕਤੀਆਂ ਨੂੰ ਨਾਜਾਇਜ਼ ਸ਼ਰਾਬ ਸਣੇ ਕਾਬੂ ਕੀਤੇ ਜਾਣ ਦੀ ਸੂਚਨਾ ਹੈ। ਜਾਣਕਾਰੀ ਅਨੁਸਾਰ ਬਸੀ ਪਠਾਣਾਂ ਪੁਲਿਸ ਥਾਣੇ ਦੀ ਟੀਮ ਨੇ ਪਿੰਡ ਨੌਗਾਵਾਂ ’ਚ ਦੋ ਮੋਟਰਸਾਈਕਲ ਸਵਾਰਾਂ ਤੋਂ 23 ਬੋਤਲ ਅੰਗਰੇਜ਼ੀ ਸ਼ਰਾਬ ਬਰਾਮਦ ਕੀਤੀ ਗਈ। ਪੁੱਛਗਿੱਛ ਦੌਰਾਨ ਮੁਲਾਜ਼ਮਾਂ ਦੀ ਪਛਾਣ ਹਰਮਨਪ੍ਰੀਤ ਤੇ ਜਸਕਰਨ ਸਿੰਘ ਵਾਸੀ ਜ਼ਿਲ੍ਹਾ ਰੂਪਨਗਰ ਵਜੋਂ ਹੋਈ ਹੈ। ਇਸੇ ਤਰ੍ਹਾਂ ਬਡਾਲੀ ਆਲਾ ਸਿੰਘ ਪੁਲਿਸ ਨੇ ਮੁਖਬਰ ਦੀ ਸੂਚਨਾ ’ਤੇ ਪਿੰਡ ਚੁੰਨੀ ਖ਼ੁਰਦ ਨੇੜੇ ਕੀਤੀ ਨਾਕੇਬੰਦੀ ਦੌਰਾਨ ਇਕ ਕਾਰ ’ਚੋਂ ਚੰਡੀਗੜ੍ਹ ਮਾਰਕਾ ਵਿਸਕੀ ਦੀਆਂ 180 ਬੋਤਲਾਂ ਬਰਾਮਦ ਕੀਤੀਆਂ ਅਤੇ ਉਸ ਵਿਚ ਸਵਾਰ ਸਾਹਿਲ ਤੇ ਸੁਰਿੰਦਰ ਵਾਸੀ ਜ਼ਿਲ੍ਹਾ ਫ਼ਿਰੋਜ਼ਪੁਰ ਨੂੰ ਮੌਕੇ ’ਤੇ ਹੀ ਗ੍ਰਿਫ਼ਤਾਰ ਕਰ ਲਿਆ। ਉਪਰੋਕਤ ਦੋਵਾਂ ਮਾਮਲਿਆਂ ਵਿਚ ਬਸੀ ਪਠਾਣਾਂ ਤੇ ਬਡਾਲੀ ਆਲਾ ਸਿੰਘ ਪੁਲਿਸ ਨੇ ਵੱਖ-ਵੱਖ ਕੇਸ ਦਰਜ ਕਰ ਲਏ ਹਨ।