ਚਾਰ ਜਣਿਆਂ ਦਾ ਡੋਪ ਟੈਸਟ ਪਾਜ਼ੇਟਿਵ ਆਇਆ
ਚਾਰ ਜਣਿਆਂ ਦਾ ਡੋਪ ਟੈਸਟ ਪਾਜ਼ੇਟਿਵ ਆਏ
Publish Date: Thu, 19 Mar 2026 05:35 PM (IST)
Updated Date: Thu, 19 Mar 2026 05:37 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਪੁਲਿਸ ਵੱਲੋਂ ਨਸ਼ੇ ਦੇ ਸ਼ੱਕ ’ਚ ਕਾਬੂ ਕੀਤੇ ਚਾਰ ਜਣਿਆਂ ਦੇ ਡੋਪ ਟੈਸਟ ਪਾਜ਼ੇਟਿਵ ਆਏ ਹਨ। ਇਨ੍ਹਾਂ ਵਿਚ ਸਰਹਿੰਦ ਪੁਲਿਸ ਵੱਲੋਂ ਕਾਬੂ ਚੰਨਪ੍ਰੀਤ ਸਿੰਘ, ਅਮਲੋਹ ਪੁਲਿਸ ਵੱਲੋਂ ਸਤਨਾਮ ਸਿੰਘ ਅਤੇ ਬਸੀ ਪਠਾਣਾਂ ਪੁਲਿਸ ਵੱਲੋਂ ਕਾਬੂ ਕੀਤੇ ਗਏ ਜਸਵਿੰਦਰ ਸਿੰਘ ਤੇ ਅਵਤਾਰ ਸਿੰਘ ਸ਼ਾਮਲ ਹਨ। ਪੁਲਿਸ ਵੱਲੋਂ ਉਕਤਾਨ ਖ਼ਿਲਾਫ਼ ਵੱਖ-ਵੱਖ ਕੇਸ ਦਰਜ ਕਰਕੇ ਕਾਨੂੰਨੀ ਕਾਰਵਾਈ ਕੀਤੀ ਗਈ ਹੈ।