ਚਾਰ ਜਣਿਆਂ ਦਾ ਡੋਪ ਟੈਸਟ ਪਾਜ਼ੇਟਿਵ ਆਇਆ
ਚਾਰ ਜਣਿਆਂ ਦਾ ਡੋਪ ਟੈਸਟ ਪਾਜ਼ੇਟਿਵ ਆਇਆ
Publish Date: Wed, 25 Feb 2026 04:53 PM (IST)
Updated Date: Wed, 25 Feb 2026 04:55 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਪੁਲਿਸ ਦੀਆਂ ਟੀਮਾਂ ਨੇ ਵੱਖ-ਵੱਖ ਥਾਵਾਂ ਤੋਂ ਨਸ਼ੇ ਕਰਕੇ ਘੁੰਮਦੇ ਚਾਰ ਵਿਅਕਤੀਆਂ ਦਾ ਡੋਪ ਟੈਸਟ ਕਰਵਾਇਆ ਜੋ ਪਾਜ਼ੇਟਿਵ ਆਇਆ ਹੈ। ਇਨ੍ਹਾਂ ਵਿਚ ਗੁਰਜਿੰਦਰ ਸਿੰਘ, ਸਾਹਿਲਜੋਤ ਸਿੰਘ, ਰਾਜ ਕੁਮਾਰ, ਅਮਨਦੀਪ ਸਿੰਘ ਸ਼ਾਮਲ ਸਨ। ਸਰਹੰਦ, ਖਮਾਣੋਂ, ਅਮਲੋਹ ਅਤੇ ਬਸੀ ਪਠਾਣਾਂ ਪੁਲਿਸ ਨੇ ਇਨ੍ਹਾਂ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਹੈ।