ਨਸ਼ਾ ਕਰਨ ਦੇ ਮਾਮਲੇ ’ਚ ਚਾਰ ਵਿਅਕਤੀ ਗ੍ਰਿਫ਼ਤਾਰ
ਨਸ਼ਾ ਕਰਨ ਦੇ ਮਾਮਲੇ ’ਚ ਚਾਰ ਵਿਅਕਤੀ ਗ੍ਰਿਫਤਾਰ
Publish Date: Sat, 14 Feb 2026 06:13 PM (IST)
Updated Date: Sat, 14 Feb 2026 06:15 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਪੁਲਿਸ ਨੇ ਨਸ਼ੇ ਦੇ ਸ਼ੱਕ ਵਿੱਚ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਅਮਲੋਹ ਪੁਲਿਸ ਨੇ ਸੋਨੂ ਕੁਮਾਰ ਤੇ ਬਿੱਟੂ ਰਾਮ, ਫਤਹਿਗੜ੍ਹ ਸਾਹਿਬ ਪੁਲਿਸ ਨੇ ਸੁਨੀਲ ਕੁਮਾਰ ਤੇ ਬਸੀ ਪਠਾਣਾਂ ਪੁਲਿਸ ਨੇ ਰੋਹਿਤ ਦਾ ਡੋਪ ਟੈਸਟ ਕਰਵਾਇਆ ਜੋ ਪਾਜ਼ੇਟਿਵ ਪਾਇਆ ਗਿਆ। ਪੁਲਿਸ ਨੇ ਇਨ੍ਹਾਂ ਸਾਰਿਆਂ ਨੂੰ ਗ੍ਰਿਫਤਾਰ ਕਰ ਕੇ ਵੱਖ-ਵੱਖ ਥਾਣਿਆਂ ਵਿੱਚ ਉਨ੍ਹਾਂ ਖ਼ਿਲਾਫ਼ ਮੁਕੱਦਮੇ ਦਰਜ ਕਰ ਲਏ ਹਨ।