- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡਾਇਟ ਫਤਹਿਗੜ੍ਹ ਸਾਹਿਬ ਵਿਖੇ ਮਹੀਨਾਵਾਰ ਅਖ਼ਬਾਰ ‘ਖ਼ਬਰਚੀ’ ਦਾ ਚੌਥਾ ਅੰਕ ਰਿਲੀਜ਼

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ (ਡਾਇਟ) ਫਤਹਿਗੜ੍ਹ ਸਾਹਿਬ ਵਿਖੇ ਚੱਲ ਰਹੀ ਕੈਰੀਅਰ ਅਤੇ ਗਾਈਡੈਂਸ ਕਾਊਂਸਲਿੰਗ ਟ੍ਰੇਨਿੰਗ ਦੌਰਾਨ ਸੰਸਥਾ ਵੱਲੋਂ ਕੱਢੇ ਜਾ ਰਹੇ ਮਹੀਨਾਵਾਰ ਅਖ਼ਬਾਰ ‘ਖ਼ਬਰਚੀ’ ਦਾ ਚੌਥਾ ਅੰਕ ਰਿਲੀਜ਼ ਕੀਤਾ ਗਿਆ। ਇਹ ਰਸਮ ਸੰਸਥਾ ਦੇ ਮੁਖੀ ਪ੍ਰਿੰਸੀਪਲ ਡਾ. ਆਨੰਦ ਗੁਪਤਾ, ਵਰਕਸ਼ਾਪ ਕਨਵੀਨਰ ਦੀਪਕ ਕੁਮਾਰ, ਰਿਸੋਰਸ ਪਰਸਨ ਡਾ. ਨੀਰਾ, ਸੀਨੀਅਰ ਲੈਕਚਰਾਰ ਕੰਵਲਦੀਪ ਸਿੰਘ ਸੋਹੀ ਤੇ ਸੰਪਾਦਕ ਡਾ. ਕੁਲਦੀਪ ਸਿੰਘ ਦੀਪ ਨੇ ਸਾਂਝੇ ਤੌਰ ’ਤੇ ਨਿਭਾਈ। ਇਸ ਮੌਕੇ ਪ੍ਰਿੰਸੀਪਲ ਡਾ. ਆਨੰਦ ਗੁਪਤਾ ਨੇ ਕਿਹਾ ਕਿ ਡਾਇਟ ਵੱਲੋਂ ਕਰੀਅਰ ਕਾਊਂਸਲਿੰਗ ਨਾਲ ਜੁੜੇ ਕਈ ਰਸਮੀ ਤੇ ਗੈਰ-ਰਸਮੀ ਪ੍ਰੋਗਰਾਮ ਚਲਾਏ ਜਾਂਦੇ ਹਨ।ਸੰਪਾਦਕ ਡਾ. ਕੁਲਦੀਪ ਸਿੰਘ ਦੀਪ ਨੇ ਕਿਹਾ ਕਿ ਇਹ ਅਖ਼ਬਾਰ ਜਿੱਥੇ ਸੰਸਥਾ ਦੀਆਂ ਗਤੀਵਿਧੀਆਂ ਨੂੰ ਸਾਂਝਾ ਕਰਦਾ ਹੈ, ਉੱਥੇ ਹੀ ਸਿਖਿਆਰਥੀਆਂ ਨੂੰ ਖ਼ਬਰਾਂ ਇਕੱਤਰ ਕਰਨ, ਕੰਪੋਜ਼ਿੰਗ, ਸੰਪਾਦਨਾ ਅਤੇ ਪ੍ਰਕਾਸ਼ਨ ਨਾਲ ਜੋੜ ਕੇ ਪੱਤਰਕਾਰੀ ਖੇਤਰ ’ਚ ਕਰੀਅਰ ਦੀਆਂ ਨਵੀਆਂ ਸੰਭਾਵਨਾਵਾਂ ਵੀ ਪ੍ਰਦਾਨ ਕਰਦਾ ਹੈ। ਵਰਕਸ਼ਾਪ ਕਨਵੀਨਰ ਦੀਪਕ ਕੁਮਾਰ ਨੇ ਕਿਹਾ ਕਿ ਡਾਇਟ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਕੂਲਾਂ ’ਚ ਲਗਾਤਾਰ ਸਿਰਜਣਾਤਮਕ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸ ਦੌਰਾਨ ਲੈਕਚਰਾਰ ਕੰਵਲਦੀਪ ਸੋਹੀ ਨੂੰ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਰਾਜ ਪੱਧਰੀ ਸ਼ਤਰੰਜ ਮੁਕਾਬਲੇ ’ਚ ਕਾਂਸੀ ਦਾ ਤਗ਼ਮਾ ਜਿੱਤਣ ’ਤੇ ਵਿਸ਼ੇਸ਼ ਤੌਰ ’ਤੇ ਵਧਾਈ ਦਿੱਤੀ ਗਈ।