- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੈਨੇਡਾ ਭੇਜਣ ਦੇ ਨਾਂ ’ਤੇ 17 ਲਖ 20 ਹਜ਼ਾਰ ਦੀ ਠੱਗੀ, ਮਾਮਲਾ ਦਰਜ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅਮਲੋਹ : ਅਮਲੋਹ ਪੁਲਿਸ ਨੇ ਪਿੰਡ ਲੱਖਾ ਸਿੰਘ ਵਾਲਾ ਦੇ ਪ੍ਰੀਤਇੰਦਰ ਸਿੰਘ ਅਤੇ ਗੁਰਸੇਵਕ ਸਿੰਘ ਦੀ ਸ਼ਿਕਾਇਤ ’ਤੇ ਪ੍ਰਭਾਕਰ ਮਿਸ਼ਰਾ ਨਾਂ ਦੇ ਟਰੈਵਲ ਏਜੰਟ ਖ਼ਿਲਾਫ਼ ਕੈਨੇਡਾ ਭੇਜਣ ਦੇ ਨਾਂ ’ਤੇ 17 ਲੱਖ 20 ਹਜ਼ਾਰ ਰੁਪਏ ਦੀ ਠੱਗੀ ਕਰਨ ਦਾ ਮਾਮਲਾ ਦਰਜ ਕੀਤਾ ਹੈ। ਸ਼ਿਕਾਇਤ ਕਰਤਾਵਾਂ ਨੇ ਦੋਸ਼ ਲਗਾਇਆ ਕਿ ਪ੍ਰਭਾਕਰ ਮਿਸ਼ਰਾ ਵੱਲੋਂ ਉਨ੍ਹਾਂ ਨੂੰ ਕੈਨੇਡਾ ਭੇਜਣ ਅਤੇ ਵਰਕ ਪਰਮਿਟ ਦਵਾਉਣ ਦੇ ਨਾਂਅ ’ਤੇ ਇਹ ਰਕਮ ਵੱਖ-ਵੱਖ ਤਰੀਕਾ ਨੂੰ ਬੈਂਕ ਰਾਹੀਂ ਆਪਣੇ ਖਾਤਿਆਂ ’ਚ ਪਵਾਈ ਹੈ। ਏਜੰਟ ਵੱਲੋਂ ਪੈਸੇ ਲੈਣ ਤੋਂ ਬਾਅਦ ਨਾ ਤਾਂ ਉਨ੍ਹਾਂ ਨੂੰ ਕੈਨੇਡਾ ਦਾ ਵਰਕ ਪਰਮਿਟ ਦਵਾਇਆ ਗਿਆ ਹੈ ਅਤੇ ਨਾ ਹੀ ਕੈਨੇਡਾ ਭੇਜਿਆ ਗਿਆ ਹੈ। ਪੁਲਿਸ ਨੇਟਰੈਵਲ ਏਜੰਟ ਖਿਲਾਫ ਵੱਖ-ਵੱਖ ਧਰਾਵਾਂ ਅਧੀਨ ਮਾਮਲਾ ਦਰਜ ਕਰ ਲਿਆ ਹੈ।