- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਵਿਖੇ ਮੁਫ਼ਤ ਦੰਦਾਂ ਦਾ ਜਾਂਚ ਕੈਂਪ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਹਿਗੜ੍ਹ ਸਾਹਿਬ ਦੀ ਐਨਐਸਐਸ ਇਕਾਈ ਵੱਲੋਂ ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਵਿਖੇ ਮੁਫ਼ਤ ਦੰਦਾਂ ਦਾ ਜਾਂਚ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਦੰਦਾਂ ਦੇ ਮਾਹਿਰ ਡਾ. ਲਵਪ੍ਰੀਤ ਸਿੰਘ (ਬੀਡੀਐਸ) ਨੇ ਵੱਡੀ ਗਿਣਤੀ ’ਚ ਵਿਦਿਆਰਥੀਆਂ ਦੇ ਦੰਦਾਂ ਦੀ ਜਾਂਚ ਕੀਤੀ ਤੇ ਦੰਦਾਂ ’ਚ ਕੀੜਾ ਲੱਗਣ, ਮਸੂੜਿਆਂ ਦੀਆਂ ਸਮੱਸਿਆਵਾਂ ਅਤੇ ਹੋਰ ਬਿਮਾਰੀਆਂ ਸਬੰਧੀ ਸਲਾਹ ਦਿੱਤੀ। ਇਸ ਮੌਕੇ ਲੋੜ ਅਨੁਸਾਰ ਵਿਦਿਆਰਥੀਆਂ ਨੂੰ ਅਗਲੇਰੇ ਇਲਾਜ ਲਈ ਸਲਾਹ ਦੇਣ ਦੇ ਨਾਲ-ਨਾਲ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ। ਐਨਐਸਐਸ ਵਲੰਟੀਅਰਾਂ ਨੇ ਰਜਿਸਟ੍ਰੇਸ਼ਨ ਅਤੇ ਵਿਦਿਆਰਥੀਆਂ ਦੀ ਸਹਾਇਤਾ ਕਰਦਿਆਂ ਕੈਂਪ ਦੇ ਪ੍ਰਬੰਧਾਂ ’ਚ ਅਹਿਮ ਯੋਗਦਾਨ ਪਾਇਆ। ਸਕੂਲ ਦੇ ਪ੍ਰਿੰਸੀਪਲ ਅਤੇ ਪ੍ਰਬੰਧਕਾਂ ਨੇ ਯੂਨੀਵਰਸਿਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਕੈਂਪ ਦਾ ਪ੍ਰਬੰਧ ਐਨਐਸਐਸ ਪ੍ਰੋਗਰਾਮ ਅਫ਼ਸਰ ਡਾ. ਸੁਮਨਪ੍ਰੀਤ ਕੌਰ ਵੱਲੋਂ ਕੀਤਾ ਗਿਆ, ਜਿਨ੍ਹਾਂ ਨੇ ਡਾ. ਲਵਪ੍ਰੀਤ ਸਿੰਘ, ਸਕੂਲ ਪ੍ਰਬੰਧਕਾਂ ਅਤੇ ਸਮੂਹ ਵਲੰਟੀਅਰਾਂ ਦਾ ਸਹਿਯੋਗ ਲਈ ਧੰਨਵਾਦ ਕੀਤਾ।