- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਪੁਰਬ ਮੌਕੇ ਦੇਸ਼ ਭਗਤ ਹਸਪਤਾਲ ਵੱਲੋਂ ਮੁਫ਼ਤ ਸਿਹਤ ਜਾਂਚ ਕੈਂਪ, 151 ਮਰੀਜ਼ਾਂ ਨੇ ਲਿਆ ਲਾਭ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੇਸ਼ ਭਗਤ ਹਸਪਤਾਲ ਵੱਲੋਂ ਗੁਰਦੁਆਰਾ ਛੇਵੀਂ ਪਾਤਸ਼ਾਹੀ ਸਾਹਿਬ ਮੰਡੀ ਗੋਬਿੰਦਗੜ੍ਹ ਵਿਖੇ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਗਿਆ। ਕੈਂਪ ਦੌਰਾਨ 151 ਮਰੀਜ਼ਾਂ ਅਤੇ ਸ਼ਰਧਾਲੂਆਂ ਨੇ ਮੁਫ਼ਤ ਡਾਕਟਰੀ ਸਲਾਹ, ਲੈਬਾਰਟਰੀ ਜਾਂਚਾਂ ਅਤੇ ਦਵਾਈਆਂ ਦਾ ਲਾਭ ਉਠਾਇਆ, ਜਿਸ ’ਚ ਡਾਕਟਰਾਂ, ਸਹਾਇਕ ਸਿਹਤ ਕਰਮਚਾਰੀਆਂ ਅਤੇ ਬੀਏਐਮਐਸ ਦੇ ਸਿਖਿਆਰਥੀ ਵਿਦਿਆਰਥੀਆਂ ਦੀ ਟੀਮ ਨੇ ਸੇਵਾਵਾਂ ਨਿਭਾਈਆਂ। ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਦੇ ਮਾਰਗਦਰਸ਼ਨ ਹੇਠ ਲਗਾਏ ਗਏ ਇਸ ਕੈਂਪ ਦੀ ਅਗਵਾਈ ਕੈਂਪਸ ਡਾਇਰੈਕਟਰ ਡਾ. ਕੁਲਭੂਸ਼ਣ ਅਤੇ ਮੈਡੀਕਲ ਸੁਪਰਡੈਂਟ ਡਾ. ਜੋਤੀ ਐਚ ਧਾਮੀ ਨੇ ਕੀਤੀ। ਇਸ ਮੌਕੇ ਡਾ. ਜ਼ੋਰਾ ਸਿੰਘ ਨੇ ਕਿਹਾ ਕਿ ਇਹ ਉਪਰਾਲਾ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਨਿਸ਼ਕਾਮ ਸੇਵਾ ਅਤੇ ਸਰਬੱਤ ਦੇ ਭਲੇ ਦੀਆਂ ਸਿੱਖਿਆਵਾਂ ਨੂੰ ਸਮਰਪਿਤ ਹੈ। ਡਾ. ਤਜਿੰਦਰ ਕੌਰ ਨੇ ਪਿਛਲੇ 25 ਸਾਲਾਂ ਤੋਂ ਸਮਾਜ ਨੂੰ ਕਿਫ਼ਾਇਤੀ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਪ੍ਰਤੀ ਯੂਨੀਵਰਸਿਟੀ ਅਤੇ ਹਸਪਤਾਲ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਅਜਿਹੇ ਕੈਂਪ ਲੋੜਵੰਦ ਲੋਕਾਂ ਤੱਕ ਡਾਕਟਰੀ ਸਹੂਲਤਾਂ ਪਹੁੰਚਾਉਣ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ।