ਰਿਮਟ ਹਸਪਤਾਲ ’ਚ ਮੁਫ਼ਤ ਮੈਡੀਕਲ ਕੈਂਪ ਅੱਜ
ਰਿਮਟ ਹਸਪਤਾਲ ’ਚ ਮੁਫ਼ਤ ਮੈਡੀਕਲ ਕੈਂਪ ਅੱਜ
Publish Date: Wed, 14 Jan 2026 04:57 PM (IST)
Updated Date: Wed, 14 Jan 2026 05:00 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਰਿਮਟ ਮੈਡੀਕਲ ਕਾਲਜ ਅਤੇ ਹਸਪਤਾਲ, ਮੰਡੀ ਗੋਬਿੰਦਗੜ੍ਹ ਵੱਲੋਂ 15 ਜਨਵਰੀ ਨੂੰ ਇਕ ਵਿਸ਼ੇਸ਼ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ। ਹਸਪਤਾਲ ਪ੍ਰਬੰਧਕਾਂ ਅਨੁਸਾਰ ਇਸ ਕੈਂਪ ਦੌਰਾਨ ਅੱਖਾਂ, ਕੰਨ, ਦਿਲ, ਹੱਡੀਆਂ ਅਤੇ ਹੋਰ ਕਈ ਬਿਮਾਰੀਆਂ ਦੀ ਮਾਹਿਰ ਡਾਕਟਰਾਂ ਵੱਲੋਂ ਮੁਫ਼ਤ ਜਾਂਚ ਕੀਤੀ ਜਾਵੇਗੀ। ਕੈਂਪ ਦੌਰਾਨ ਖ਼ੂਨ ਦੇ ਟੈਸਟ, ਅਲਟਰਾਸਾਊਂਡ, ਸੀਟੀ ਸਕੈਨ, ਈਸੀਜੀ ਅਤੇ ਐਕਸ-ਰੇ ਵਰਗੀਆਂ ਸਹੂਲਤਾਂ ਬਿਲਕੁਲ ਮੁਫ਼ਤ ਦਿੱਤੀਆਂ ਜਾਣਗੀਆਂ, ਜਦਕਿ ਲੋੜੀਂਦੀਆਂ ਦਵਾਈਆਂ ਰਿਆਇਤੀ ਦਰਾਂ ਤੇ ਮਿਲਣਗੀਆਂ। ਪ੍ਰਬੰਧਕਾਂ ਨੇ ਦੱਸਿਆ ਕਿ ਹਸਪਤਾਲ ਵਿੱਚ ਆਯੂਸ਼ਮਾਨ ਭਾਰਤ ਯੋਜਨਾ ਤਹਿਤ ਮੁਫ਼ਤ ਇਲਾਜ ਅਤੇ ਦੂਰਬੀਨ ਰਾਹੀਂ ਆਪਰੇਸ਼ਨਾਂ ਦੀ ਸਹੂਲਤ ਵੀ ਉਪਲਬਧ ਹੈ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ ਹੈ।