ਰਿਮਟ ਹਸਪਤਾਲ ’ਚ ਮੁਫ਼ਤ ਮੈਡੀਕਲ ਕੈਂਪ ਭਲਕੇ
ਰਿਮਟ ਹਸਪਤਾਲ ਵਿੱਚ ਮੁਫ਼ਤ ਮੈਡੀਕਲ ਕੈਂਪ ਭਲਕੇ
Publish Date: Tue, 03 Feb 2026 05:40 PM (IST)
Updated Date: Tue, 03 Feb 2026 05:44 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਹਿੰਦ : ਰਿਮਟ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਮਰੀਜ਼ਾਂ ਦੀ ਸਹੂਲਤ ਲਈ 5 ਫਰਵਰੀ ਨੂੰ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ। ਹਸਪਤਾਲ ਪ੍ਰਬੰਧਕਾਂ ਅਨੁਸਾਰ ਕੈਂਪ ਵਿਚ ਅੱਖਾਂ, ਕੰਨ, ਦਿਲ, ਹੱਡੀਆਂ ਅਤੇ ਹੋਰ ਵੱਖ-ਵੱਖ ਬਿਮਾਰੀਆਂ ਦੀ ਮੁਫ਼ਤ ਜਾਂਚ ਅਤੇ ਇਲਾਜ ਕੀਤਾ ਜਾਵੇਗਾ। ਖੂਨ ਦੇ ਸਾਰੇ ਟੈਸਟ, ਅਲਟਰਾਸਾਊਂਡ, ਸੀਟੀ ਸਕੈਨ, ਈਸੀਜੀ, ਐਕਸ-ਰੇ ਵਰਗੀਆਂ ਜਾਂਚਾਂ ਵੀ ਮੁਫ਼ਤ ਹੋਣਗੀਆਂ। ਦਵਾਈਆਂ ਘੱਟ ਰੇਟਾਂ ਤੇ ਮੁਹੱਈਆ ਕਰਵਾਈਆਂ ਜਾਣਗੀਆਂ। ਹਸਪਤਾਲ ਵਿੱਚ ਆਯੂਸ਼ਮਾਨ ਭਾਰਤ ਅਤੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਮੁਫ਼ਤ ਇਲਾਜ ਦੀ ਸਹੂਲਤ ਵੀ ਮੌਜੂਦ ਹੈ।