ਰਿਮਟ ਹਸਪਤਾਲ ਵਿਚ 19 ਮਾਰਚ ਨੂੰ ਮੁਫ਼ਤ ਮੈਡੀਕਲ ਕੈਂਪ
ਰਿਮਟ ਹਸਪਤਾਲ ਵਿਚ 19 ਮਾਰਚ ਨੂੰ ਮੁਫ਼ਤ ਮੈਡੀਕਲ ਕੈਂਪ
Publish Date: Mon, 16 Mar 2026 05:57 PM (IST)
Updated Date: Mon, 16 Mar 2026 06:01 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਹਿੰਦ : ਰਿਮਟ ਹਸਪਤਾਲ ਮੰਡੀ ਗੋਬਿੰਦਗੜ੍ਹ ਵੱਲੋਂ ਮਰੀਜ਼ਾਂ ਦੀ ਸਹੂਲਤ ਲਈ 19 ਮਾਰਚ ਨੂੰ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ਵਿਚ ਅੱਖਾਂ, ਕੰਨ, ਦਿਲ, ਹੱਡੀਆਂ ਸਮੇਤ ਹਰ ਤਰ੍ਹਾਂ ਦੀਆਂ ਬਿਮਾਰੀਆਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ। ਖੂਨ ਦੇ ਸਾਰੇ ਟੈਸਟ, ਅਲਟਰਾਸਾਊਂਡ, ਸੀਟੀ ਸਕੈਨ, ਈਸੀਜੀ ਤੇ ਐਕਸਰੇ ਵੀ ਮੁਫ਼ਤ ਕੀਤੇ ਜਾਣਗੇ। ਦਵਾਈਆਂ ਘੱਟ ਰੇਟ ਤੇ ਉਪਲੱਬਧ ਹੋਣਗੀਆਂ। ਹਸਪਤਾਲ ਵਿਚ ਆਯੂਸ਼ਮਾਨ ਭਾਰਤ ਤੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਮੁਫ਼ਤ ਇਲਾਜ ਵੀ ਚੱਲ ਰਿਹਾ ਹੈ।