ਰਿਮਟ ਹਸਪਤਾਲ ’ਚ 26 ਮਾਰਚ ਨੂੰ ਲੱਗੇਗਾ ਮੁਫ਼ਤ ਮੈਡੀਕਲ ਕੈਂਪ
ਰਿਮਟ ਹਸਪਤਾਲ ਵਿੱਚ 26 ਮਾਰਚ ਨੂੰ ਮੁਫ਼ਤ ਮੈਡੀਕਲ ਕੈਂਪ
Publish Date: Mon, 23 Mar 2026 05:06 PM (IST)
Updated Date: Mon, 23 Mar 2026 05:07 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਹਿੰਦ : ਰਿਮਟ ਹਸਪਤਾਲ ਮੰਡੀ ਗੋਬਿੰਦਗੜ੍ਹ ’ਚ 26 ਮਾਰਚ ਨੂੰ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾਵੇਗਾ। ਇਸ ਵਿਚ ਅੱਖਾਂ, ਕੰਨ, ਦਿਲ, ਹੱਡੀਆਂ ਸਮੇਤ ਵੱਖ-ਵੱਖ ਬਿਮਾਰੀਆਂ ਦਾ ਮੁਫ਼ਤ ਇਲਾਜ ਅਤੇ ਸਾਰੇ ਖੂਨ ਦੇ ਟੈਸਟ ਕੀਤੇ ਜਾਣਗੇ। ਅਲਟਰਾਸਾਊਂਡ, ਸੀਟੀ ਸਕੈਨ, ਈਸੀਜੀ, ਐਕਸਰੇ ਵਰਗੀਆਂ ਜਾਂਚਾਂ ਵੀ ਮੁਫ਼ਤ ਹੋਣਗੀਆਂ ਅਤੇ ਦਵਾਈਆਂ ਘੱਟ ਰੇਟ ’ਤੇ ਮਿਲਣਗੀਆਂ। ਹਸਪਤਾਲ ਵਿੱਚ ਆਯੂਸ਼ਮਾਨ ਭਾਰਤ ਅਤੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਮੁਫ਼ਤ ਇਲਾਜ ਚੱਲ ਰਿਹਾ ਹੈ। ਪ੍ਰਬੰਧਕਾਂ ਨੇ ਦੱਸਿਆ ਕਿ ਇੱਥੇ ਦੂਰਬੀਨ ਰਾਹੀ ਗੁਰਦੇ, ਗੱਦੂਦਾਂ, ਪਿਸਾਬ ਨਲੀ ਦੀ ਪੱਥਰੀ, ਦਿਮਾਗ ਅਤੇ ਰੀੜ੍ਹ ਦੀ ਹੱਡੀ ਦੀ ਸਰਜਰੀ ਸਮੇਤ ਨਵਜਾਤ ਬੱਚਿਆਂ ਦੀ ਦੇਖਭਾਲ ਦਾ ਪ੍ਰਬੰਧ ਹੈ। ਆਯੂਸ਼ਮਾਨ ਕਾਰਡ ਧਾਰਕਾਂ ਲਈ ਮੁਫ਼ਤ ਓਪੀਡੀ ਵੀ ਉਪਲੱਬਧ ਹੈ।