ਹੋਮਿਓਪੈਥੀ ਕੈਂਪ ’ਚ 298 ਮਰੀਜ਼ਾਂ ਨੂੰ ਦਿੱਤੀ ਮੁਫ਼ਤ ਦਵਾਈ
ਹੋਮਿਓਪੈਥੀ ਕੈਂਪ ਵਿੱਚ 298 ਮਰੀਜ਼ਾਂ ਨੂੰ ਦਿੱਤੀ ਮੁਫ਼ਤ ਦਵਾਈ
Publish Date: Thu, 09 Apr 2026 05:09 PM (IST)
Updated Date: Fri, 10 Apr 2026 04:08 AM (IST)
ਕੰਗ, ਪੰਜਾਬੀ ਜਾਗਰਣ, ਖਮਾਣੋ : ਹੋਮਿਓਪੈਥੀ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐੱਸਐੱਮਓ ਡਾ. ਗੁਰਪ੍ਰੀਤ ਸਿੰਘ ਖਮਾਣੋਂ ਦੀ ਅਗਵਾਈ ਵਿੱਚ ਪੰਜ ਅਪ੍ਰੈਲ 2026 ਨੂੰ ਡੇਰਾ ਬਾਬਾ ਮਸਤ ਰਾਮ ਜਟਾਣਾਂ ਨੀਵਾਂ ਵਿਖੇ ਮੁਫ਼ਤ ਹੋਮਿਓਪੈਥੀ ਕੈਂਪ ਲਾਇਆ ਗਿਆ। ਇਸ ਕੈਂਪ ਵਿੱਚ 298 ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ ਅਤੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ। ਐੱਚਐੱਮਓ ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਕੈਂਪ ਦਾ ਉਦੇਸ਼ ਲੋਕਾਂ ਨੂੰ ਮੁਫ਼ਤ ਹੋਮਿਓਪੈਥੀ ਇਲਾਜ ਮੁਹੱਈਆ ਕਰਵਾਉਣਾ ਸੀ। ਇਸ ਮੌਕੇ ਮਰੀਜ਼ਾਂ ਨੂੰ ਉਚਿਤ ਜਾਂਚ ਤੋਂ ਬਾਅਦ ਲੋੜੀਂਦੀਆਂ ਦਵਾਈਆਂ ਮੁਫ਼ਤ ਵੰਡੀਆਂ ਗਈਆਂ। ਇਸ ਦੌਰਾਨ ਡਿਸਪੈਂਸਰ ਗੁਰਵਿੰਦਰ ਕੌਰ ਅਤੇ ਮਧੂ ਬਾਲਾ ਸਮੇਤ ਡੇਰਾ ਬਾਬਾ ਮਸਤ ਰਾਮ ਜੀ ਦੇ ਪ੍ਰਬੰਧਕ ਵੀ ਮੌਜੂਦ ਸਨ।