- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੋਬਿੰਦਗੜ੍ਹ ਪਬਲਿਕ ਸਕੂਲ ’ਚ ‘ਦੋਸਤਾਨਾ ਬੈਡਮਿੰਟਨ ਮੈਚ 2026’ ਕਰਵਾਇਆ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਗੋਬਿੰਦਗੜ੍ਹ ਪਬਲਿਕ ਸਕੂਲ ਵਿਖੇ ਮਾਪਿਆਂ ਲਈ ‘ਦੋਸਤਾਨਾ ਬੈਡਮਿੰਟਨ ਮੈਚ 2026’ ਕਰਵਾਇਆ ਗਿਆ। ਇਸ ਮੁਕਾਬਲੇ ’ਚ ਮਾਪਿਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਸ਼ਾਨਦਾਰ ਖੇਡ ਭਾਵਨਾ ਦਾ ਪ੍ਰਦਰਸ਼ਨ ਕੀਤਾ। ਮੁਕਾਬਲੇ ਦੌਰਾਨ ਚੌਥੀ ਜਮਾਤ ਦੇ ਵਿਦਿਆਰਥੀ ਭੂਮਿਕ ਵਰਮਾ ਦੀ ਮਾਤਾ ਰੋਮੀ ਕੌਸ਼ਲ ਨੇ ਪਹਿਲਾ ਸਥਾਨ ਹਾਸਲ ਕੀਤਾ। ਕੇਜੀ ਜਮਾਤ ਦੀ ਵਿਦਿਆਰਥਣ ਅਮਾਨਤ ਕੌਰ ਦੀ ਮਾਤਾ ਸੁਖਦੀਪ ਕੌਰ ਨੇ ਦੂਜਾ, ਗਿਆਰ੍ਹਵੀਂ ਜਮਾਤ ਦੀ ਵਿਦਿਆਰਥਣ ਨੂਰ ਦੀ ਮਾਤਾ ਮੰਜੂ ਬਾਲਾ ਨੇ ਤੀਜਾ ਅਤੇ ਪਹਿਲੀ ਜਮਾਤ ਦੀ ਵਿਦਿਆਰਥਣ ਇਬਾਦਤ ਕੌਰ ਦੀ ਮਾਤਾ ਡਾ. ਗੁਰਪ੍ਰੀਤ ਕੌਰ ਨੇ ਹੌਸਲਾ-ਅਫ਼ਜ਼ਾਈ ਇਨਾਮ ਹਾਸਲ ਕੀਤਾ। ਸਕੂਲ ਦੀ ਪ੍ਰਿੰਸੀਪਲ ਡਾ. ਨੀਰੂ ਅਰੋੜਾ ਨੇ ਜੇਤੂ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੀਆਂ ਖੇਡ ਸਰਗਰਮੀਆਂ ਜਿੱਥੇ ਮਾਪਿਆਂ ਨੂੰ ਤੰਦਰੁਸਤ ਜੀਵਨ-ਸ਼ੈਲੀ ਅਪਣਾਉਣ ਲਈ ਪ੍ਰੇਰਦੀਆਂ ਹਨ, ਉੱਥੇ ਹੀ ਸਕੂਲ ਅਤੇ ਮਾਪਿਆਂ ਵਿਚਾਲੇ ਆਪਸੀ ਤਾਲਮੇਲ ਤੇ ਸਾਂਝ ਨੂੰ ਵੀ ਹੋਰ ਮਜ਼ਬੂਤ ਕਰਦੀਆਂ ਹਨ। ਉਨ੍ਹਾਂ ਨੇ ਭਾਗ ਲੈਣ ਵਾਲੇ ਸਾਰੇ ਮਾਪਿਆਂ ਦੀ ਸ਼ਲਾਘਾ ਕੀਤੀ ਅਤੇ ਭਵਿੱਖ ’ਚ ਵੀ ਅਜਿਹੇ ਉਪਰਾਲੇ ਜਾਰੀ ਰੱਖਣ ਦਾ ਭਰੋਸਾ ਦਿੱਤਾ।