ਜੀਪੀਐੱਸ ’ਚ ਦੋਸਤਾਨਾਂ ਬੈਡਮਿੰਟਨ ਮੈਚ ਕਰਵਾਇਆ
ਜੀਪੀਐੱਸ ’ਚ ਦੋਸਤਾਨਾ ਬੈਡਮਿੰਟਨ ਮੈਚ ਦਾ ਆਯੋਜਨ
Publish Date: Tue, 07 Apr 2026 06:02 PM (IST)
Updated Date: Tue, 07 Apr 2026 06:05 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਜੀਪੀਐਸ ਸਕੂਲ ਵੱਲੋਂ ਮਾਪਿਆਂ ਲਈ ਇਕ ਦੋਸਤਾਨਾਂ ਬੈਡਮਿੰਟਨ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਮਾਪਿਆਂ (ਪੁਰਸ਼ ਵਰਗ) ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਖੇਡ ਪ੍ਰਤੀ ਆਪਣਾ ਜਜ਼ਬਾ ਦਰਸਾਇਆ। ਸਵੇਰੇ ਸਕੂਲ ਆਡੀਟੋਰੀਅਮ ਵਿਚ ਸ਼ੁਰੂ ਹੋਏ ਇਸ ਪ੍ਰੋਗਰਾਮ ਵਿਚ ਭਾਗੀਦਾਰਾਂ ਨੇ ਸਮੇਂ ਦੀ ਪਾਬੰਦੀ ਦਿਖਾਉਂਦੇ ਹੋਏ ਆਪਣੀ ਹਾਜ਼ਰੀ ਲਗਾਈ। ਮੈਚ ਦੌਰਾਨ ਖਿਡਾਰੀਆਂ ਨੇ ਖੇਡ ਜਜ਼ਬੇ ਅਤੇ ਦੋਸਤਾਨਾ ਮਾਹੌਲ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੁਕਾਬਲੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਹਰਪਾਲ ਸਿੰਘ ਦੀ ਅਗਵਾਈ ਹੇਠ ਅਤੇ ਅਧਿਆਪਕ ਮਨਦੀਪ ਸਿੰਘ ਦੇ ਸਹਿਯੋਗ ਨਾਲ ਪ੍ਰੋਗਰਾਮ ਨੂੰ ਸੁਚੱਜੇ ਢੰਗ ਨਾਲ ਸੰਚਾਲਿਤ ਕੀਤਾ। ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਅਜਿਹੇ ਪ੍ਰੋਗਰਾਮ ਮਾਪਿਆਂ ਅਤੇ ਸਕੂਲ ਦੇ ਵਿਚਕਾਰ ਸੰਬੰਧਾਂ ਨੂੰ ਮਜ਼ਬੂਤ ਬਣਾਉਂਦੇ ਹਨ ਅਤੇ ਸਿਹਤਮੰਦ ਜੀਵਨਸ਼ੈਲੀ ਨੂੰ ਉਤਸ਼ਾਹਿਤ ਕਰਦੇ ਹਨ। ਮੁਕਾਬਲੇ ਦੇ ਅੰਤ ਵਿਚ ਜੇਤੂਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਅੰਤ ਵਿਚ ਸਕੂਲ ਵੱਲੋਂ ਸਾਰੇ ਭਾਗੀਦਾਰਾਂ ਦਾ ਧੰਨਵਾਦ ਕੀਤਾ।