ਮਾਤਾ ਗੁਜਰੀ ਕਾਲਜ ’ਚ ਕਰਵਾਈਆਂ ‘ਫਨ ਗੇਮਜ਼’ ਮਾਤਾ ਗੁਜਰੀ ਕਾਲਜ ’ਚ ਕਰਵਾਈਆਂ ‘ਫਨ ਗੇਮਜ਼’
Publish Date: Sat, 10 Oct 2026 04:44 PM (IST)
Updated Date: Sat, 10 Oct 2026 04:47 PM (IST)
ਫ਼ੋਟੋ ਫ਼ਾਈਲ : 3 ਕੰਪਿਊਟਰ ਸਾਇੰਸ ਸਟੂਡੈਂਟ ਵੈਲਫੇਅਰ ਐਸੋਸੀਏਸ਼ਨ ਵੱਲੋਂ ਕਰਵਾਈਆਂ ‘ਫਨ ਗੇਮਜ਼’ ਦੌਰਾਨ ਵਿਦਿਆਰਥੀਆਂ ਨਾਲ ਅਧਿਆਪਕ। ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਮਾਤਾ ਗੁਜਰੀ ਕਾਲਜ ਦੀ ਕੰਪਿਊਟਰ ਸਾਇੰਸ ਸਟੂਡੈਂਟ ਵੈਲਫੇਅਰ ਐਸੋਸੀਏਸ਼ਨ ਵੱਲੋਂ ਵਿਦਿਆਰਥੀਆਂ ’ਚ ਉਤਸ਼ਾਹ, ਆਪਸੀ ਸਾਂਝ ਅਤੇ ਮੇਲ-ਜੋਲ ਦੀ ਭਾਵਨਾ ਵਧਾਉਣ ਦੇ ਮਕਸਦ ਨਾਲ ‘ਫਨ ਗੇਮਜ਼’ ਕਰਵਾਈਆਂ ਗਈਆਂ। ਇਸ ਦੌਰਾਨ ਬਲਾਈਂਡਫੋਲਡ, ਮੈਚ ਵਿਦ ਮਿਊਜ਼ਿਕ, ਬ੍ਰੇਨ ਓਲੰਪਿਕਸ, ਮਾਈਂਡ ਚੇਨ, ਵਾਟਰ ਐਂਡ ਵਿਨੇਗਰ ਅਤੇ ਪਾਸ ਦਾ ਪਾਰਸਲ ਆਦਿ ਮਨੋਰੰਜਕ ਖੇਡਾਂ ਕਰਵਾਈਆਂ ਗਈਆਂ, ਜਿਨ੍ਹਾਂ ’ਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਟੀਮ ਵਰਕ, ਰਚਨਾਤਮਕਤਾ ਅਤੇ ਆਪਸੀ ਤਾਲਮੇਲ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਕੰਪਿਊਟਰ ਸਾਇੰਸ ਵਿਭਾਗ ਦੇ ਮੁਖੀ ਪ੍ਰੋ. ਰਸ਼ਮੀ ਅਰੋੜਾ ਨੇ ਕਿਹਾ ਕਿ ਸਹਿ-ਅਕਾਦਮਿਕ ਗਤੀਵਿਧੀਆਂ ਵਿਦਿਆਰਥੀਆਂ ’ਚ ਆਤਮ-ਵਿਸ਼ਵਾਸ ਅਤੇ ਆਪਸੀ ਸਹਿਯੋਗ ਦੀ ਭਾਵਨਾ ਪੈਦਾ ਕਰਨ ’ਚ ਸਹਾਇਕ ਸਿੱਧ ਹੁੰਦੀਆਂ ਹਨ। ਪ੍ਰੋਗਰਾਮ ਕੋਆਰਡੀਨੇਟਰ ਪ੍ਰੋ. ਹਰਸਿਮਰਤ ਕੌਰ ਦਿਓ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਦੇ ਰਚਨਾਤਮਕ ਵਿਕਾਸ ਦੇ ਨਾਲ-ਨਾਲ ਉਨ੍ਹਾਂ ’ਚ ਸੰਚਾਰ ਅਤੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰਦੇ ਹਨ। ਪ੍ਰੋ. ਬਰਿੰਦਰ ਸਿੰਘ ਸਰਾਓ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ। ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ ’ਚ ਕੰਪਿਊਟਰ ਸਾਇੰਸ ਵਿਭਾਗ ਦੇ ਸਮੂਹ ਸਟਾਫ਼ ਮੈਂਬਰਾਂ ਦਾ ਵਿਸ਼ੇਸ਼ ਸਹਿਯੋਗ ਰਿਹਾ।