- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੁੱਢਾ ਦਲ ਵੱਲੋ ਸਮਾਗਮ ਕਰਵਾਇਆ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਪਿਤਾ, ਦੋ ਭਰਾ ਅਤੇ ਭਤੀਜੇ ਨੂੰ 21 ਸਤੰਬਰ 2007 ਨੂੰ ਪੰਥ ਦੁਸ਼ਮਣ ਸ਼ਕਤੀਆਂ ਵਲੋਂ ਘਾਤਕ ਹਮਲਾ ਕਰਕੇ ਸ਼ਹੀਦ ਕਰ ਦਿੱਤਾ ਸੀ। ਇਸ ਹਮਲੇ ਦੌਰਾਨ ਬਾਬਾ ਬਲਬੀਰ ਸਿੰਘ ਅਕਾਲੀ 96 ਕੋਰੜੀ ਦੇ ਪਿਤਾ ਬਾਬਾ ਆਸਾ ਸਿੰਘ, ਦੋ ਭਰਾ ਬਾਬਾ ਭਜਨ ਸਿੰਘ, ਬਾਬਾ ਜਗਦੀਸ਼ ਸਿੰਘ ਤੇ ਭਤੀਜਾ ਭੁਜੰਗੀ ਕਰਮਜੀਤ ਸਿੰਘ ਸ਼ਹੀਦ ਕਰ ਦਿਤੇ ਗਏ ਸਨ ਦੀ 19ਵੀਂ ਸਾਲਾਨਾ ਬਰਸੀ ਗੁਰਦੁਆਰਾ ਬਗੀਚੀ ਬਾਬਾ ਬੰਬਾ ਸਿੰਘ ਜੀ ਵਿਖੇ ਪੂਰਨ ਸ਼ਰਧਾ ਨਾਲ ਮਨਾਈ ਗਈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਬਾਣੀ ਦਾ ਰਸਭਿੰਨਾ ਮਨੋਹਰ ਕੀਰਤਨ ਬਾਬਾ ਮੱਘਰ ਸਿੰਘ, ਭਾਈ ਅਮਰਜੀਤ ਸਿੰਘ ਪਟਿਆਲਾ ਨੇ ਕੀਤਾ। ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ ਮੁਖੀ ਬੁੱਢਾ ਦਲ ਨੇ ਇਸ ਮੌਕੇ ਕਿਹਾ ਕਿ ਕੁਰਬਾਨੀ ਤਾਂ ਬਹੁਤ ਵੱਡੀ ਹੈ। ਬੁੱਢਾ ਦਲ ਦੇ ਇਹ ਸ਼ਹੀਦ ਸਦਾ ਲਈ ਅਮਰ ਹੋ ਗਏ ਤੇ ਹਰ ਸਾਲ ਇਨ੍ਹਾਂ ਨੂੰ ਗੁਰਮਤਿ ਸਮਾਗਮਾਂ ਨਾਲ ਯਾਦ ਕੀਤਾ ਜਾਂਦਾ ਰਹੇਗਾ। ਇਸ ਸਮੇਂ ਬਾਬਾ ਜੋਗਾ ਸਿੰਘ ਕਰਨਾਲਵਾਲੇ, ਕਰਨਰਾਜਬੀਰ ਸਿੰਘ ਐਡਵੋਕੇਟ, ਬਾਬਾ ਗੁਰਪਿੰਦਰ ਸਿੰਘ ਵਡਾਲਾ ਸਤਲਾਣੀਸਾਹਿਬ, ਬਾਬਾ ਸੁਖਜੀਤ ਸਿੰਘ ਕਨੱਈਆ, ਗਿ. ਪ੍ਰਤਾਪ ਸਿੰਘ ਭਾਈ ਮਨੀ ਸਿੰਘ ਦਲ, ਭਾਈ ਅਮਰੀਕ ਸਿੰਘ ਯੂ.ਕੇ, ਬਾਬਾ ਰੇਸ਼ਮ ਸਿੰਘ ਗ੍ਰੰਥੀ, ਬਾਬਾ ਜੋਗਾ ਸਿੰਘ, ਬਾਬਾ ਬਲਦੇਵ ਸਿੰਘ, ਬਾਬਾ ਬੂਟਾ ਸਿੰਘ ਲੰਬਵਾਲੀ, ਬਾਬਾ ਮੇਜਰ ਸਿੰਘ ਮੁਖਤਾਰੇਆਮ, ਬਾਬਾ ਮਲੂਕ ਸਿੰਘ ਲਾਡੀ, ਬਾਬਾ ਦਲੇਰ ਸਿੰਘ, ਬਾਬਾ ਅਵਤਾਰ ਸਿੰਘ, ਬਾਬਾ ਗੁਰਮੁਖ ਸਿੰਘ, ਬਾਬਾ ਬਹਾਦਰ ਸਿੰਘ, ਬਾਬਾ ਦਰਸ਼ਨ ਗੱਤਕਾ ਮਾਸਟਰ ਆਦਿ ੋਹਾਜ਼ਰ ਸਨ।