- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੱਚੇ ਮੁਲਾਜ਼ਮਾਂ ਵੱਲੋਂ ਸੰਗਰੂਰ ਰੈਲੀ ਦੀ ਤਿਆਰੀ ਲਈ ਗੇਟ ਰੈਲੀ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਵੇਰਕਾ ਮਿਲਕ ਤੇ ਕੈਟਲ ਫ਼ੀਡ ਪਲਾਂਟ ਆਊਟਸੋਰਸ ਮੁਲਾਜ਼ਮ ਯੂਨੀਅਨ ਪੰਜਾਬ ਅਤੇ ਇੰਨਲਿਸਟਮੈਂਟ-ਆਊਟਸੋਰਸ ਤਾਲਮੇਲ ਕਮੇਟੀ ਪੰਜਾਬ ਦੇ ਸਾਂਝੇ ਬੈਨਰ ਹੇਠ ਗੇਟ ਰੈਲੀ ਕੀਤੀ ਗਈ। ਇਸ ਦਾ ਮੁੱਖ ਉਦੇਸ਼ 12 ਸਤੰਬਰ 2026 ਨੂੰ ਮੁੱਖ ਮੰਤਰੀ ਦੀ ਸੰਗਰੂਰ ਸਥਿਤ ਰਿਹਾਇਸ਼ ਅੱਗੇ ਹੋਣ ਵਾਲੀ ਸੂਬਾ ਪੱਧਰੀ ਰੈਲੀ ਲਈ ਵਰਕਰਾਂ ਨੂੰ ਲਾਮਬੰਦ ਕਰਨਾ ਸੀ। ਪ੍ਰਧਾਨ ਅਮਨਦੀਪ ਸਿੰਘ ਤੇ ਹੋਰ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਵੱਖ-ਵੱਖ ਵਿਭਾਗਾਂ ਵਿਚ ਸੇਵਾਵਾਂ ਨਿਭਾਅ ਰਹੇ ਕੱਚੇ ਮੁਲਾਜ਼ਮ ਲੰਮੇ ਸਮੇਂ ਤੋਂ ਤਨਦੇਹੀ ਨਾਲ ਕੰਮ ਕਰ ਰਹੇ ਹਨ ਪਰ ਸਰਕਾਰ ਉਨ੍ਹਾਂ ਦੇ ਪੱਕੇ ਰੁਜ਼ਗਾਰ ਪ੍ਰਤੀ ਸੰਜੀਦਾ ਨਹੀਂ ਹੈ ਅਤੇ ਕੇਵਲ ਲਾਰੇ ਲਾ ਰਹੀ ਹੈ। ਉਨ੍ਹਾਂ ਰੋਸ ਪ੍ਰਗਟ ਕੀਤਾ ਕਿ 10 ਅਗਸਤ 2026 ਨੂੰ ਪਾਸ ਕੀਤੇ ਗਏ ਆਊਟਸੋਰਸ ਪਰਸੋਨਲ ਬਿੱਲ ’ਚੋਂ ਕਈ ਅਹਿਮ ਕੈਟਾਗਿਰੀਆਂ ਨੂੰ ਬਾਹਰ ਰੱਖਿਆ ਗਿਆ ਹੈ। ਯੂਨੀਅਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ 12 ਸਤੰਬਰ ਤੋਂ ਪਹਿਲਾਂ ਮੁਲਾਜ਼ਮਾਂ ਨੂੰ ਪੱਕਾ ਕਰਨ ਤੇ ਹੋਰ ਮੰਗਾਂ ਦਾ ਹੱਲ ਨਾ ਕੀਤਾ ਤਾਂ ਸੰਘਰਸ਼ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਪੁਨੀਤ ਸ਼ਰਮਾ, ਸੰਦੀਪ ਸਿੰਘ, ਗੁਰਪ੍ਰਸ਼ਾਦ ਸਿੰਘ, ਰਣਧੀਰ ਸਿੰਘ, ਤੇਜਿੰਦਰ ਸਿੰਘ, ਸਤਵਿੰਦਰ ਸਿੰਘ, ਰਮਨਦੀਪ ਸਿੰਘ, ਨਰਿੰਦਰ ਸਿੰਘ, ਦਮਨਜੋਤ ਸਿੰਘ, ਗੁਰਤੇਜ ਸਿੰਘ, ਸੂਰਜ ਕੁਮਾਰ, ਹਰਪਾਲ ਸਿੰਘ, ਕ੍ਰਿਸ਼ਨ ਗੋਪਾਲ, ਕੁਲਦੀਪ, ਹਰਦੀਪ ਸਿੰਘ, ਧਰਮਵੀਰ ਸਿੰਘ ਅਤੇ ਰਤਨਜੋਤ ਸਿੰਘ ਮੌਜੂਦ ਸਨ।