ਮਾਤਾ ਗੁਜਰੀ ਕਾਲਜ ਨੇ ‘ਵਿਸ਼ਵ ਧਰਤੀ ਦਿਵਸ’ ਮਨਾਇਆ
ਮਾਤਾ ਗੁਜਰੀ ਕਾਲਜ ਦੇ ਜੌਗਰਫੀ ਵਿਭਾਗ ਨੇ ‘ਵਿਸ਼ਵ ਧਰਤੀ ਦਿਵਸ’ ਮਨਾਇਆ
Publish Date: Fri, 24 Apr 2026 04:47 PM (IST)
Updated Date: Fri, 24 Apr 2026 04:52 PM (IST)

ਫ਼ੋਟੋ ਫ਼ਾਈਲ : 4 -ਜਿਓਗ੍ਰਾਫ਼ੀ ਵਿਭਾਗ ਵੱਲੋਂ ਵਿਸ਼ਵ ਧਰਤੀ ਦਿਵਸ ਮੌਕੇ ਵਿਦਿਆਰਥੀਆਂ ਨਾਲ ਡਾ. ਅਨੁਪ੍ਰੀਤ ਸਿੰਘ ਟਿਵਾਣਾ ਅਤੇ ਹੋਰ। ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਮਾਤਾ ਗੁਜਰੀ ਕਾਲਜ ਦੇ ਜਿਓਗ੍ਰਾਫ਼ੀ ਵਿਭਾਗ ਵੱਲੋਂ ਵਿਸ਼ਵ ਧਰਤੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਲਈ ਪਾਵਰਪੁਆਇੰਟ ਪੇਸ਼ਕਾਰੀ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਉਨ੍ਹਾਂ ਨੇ ਭੂਮੀਗਤ ਜਲ ਸਤਰ ਵਿਚ ਘਾਟ, ਪਰਾਲੀ ਸਾੜਨ, ਪ੍ਰਦੂਸ਼ਣ, ਰਹਿੰਦ-ਖੂੰਹਦ ਪ੍ਰਬੰਧਨ ਤੇ ਜਲਵਾਯੂ ਤਬਦੀਲੀ ਵਰਗੇ ਮਹੱਤਵਪੂਰਨ ਵਾਤਾਵਰਣ ਦੇ ਮੁੱਦਿਆਂ ’ਤੇ ਚਾਨਣਾ ਪਾਇਆ ਅਤੇ ਸਾਫ਼ ਤੇ ਹਰੇ-ਭਰੇ ਗ੍ਰਹਿ ਦਾ ਨਿਰਮਾਣ ਕਿਵੇਂ ਕਰਨਾ ਹੈ ਬਾਰੇ ਆਪਣੇ ਵਡਮੁੱਲੇ ਵਿਚਾਰ ਸਾਂਝੇ ਕੀਤੇ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਜੌਗਰਫੀ ਵਿਭਾਗ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਜਿਓਗ੍ਰਾਫ਼ੀ ਵਿਭਾਗ ਦੇ ਮੁਖੀ ਡਾ. ਅਨੁਪ੍ਰੀਤ ਸਿੰਘ ਟਿਵਾਣਾ ਨੇ ਧਰਤੀ ਦਿਵਸ ਦੇ ਮੌਕੇ ’ਤੇ ਸਾਰਿਆਂ ਨੂੰ ਸਾਰਥਕ ਕਦਮ ਚੁੱਕਣ ਦੀ ਅਪੀਲ ਕੀਤੀ। ਪ੍ਰੋ. ਲਵਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਜਲਵਾਯੂ ਪਰਿਵਰਤਨ ਨਾਲ ਲੜਨ ਅਤੇ ਕੁਦਰਤੀ ਸਰੋਤਾਂ ਦੀ ਰੱਖਿਆ ਕਰਨ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਪਲਾਸਟਿਕ ਦੀ ਵਰਤੋਂ ਘਟਾਉਣ ਲਈ ਪ੍ਰੇਰਿਤ ਕੀਤਾ। ਵਰਣਨਯੋਗ ਹੈ ਕਿ ਪਾਵਰ ਪੁਆਇੰਟ ਪੇਸ਼ਕਾਰੀ ਮੁਕਾਬਲੇ ਵਿਚ ਵਿਦਿਆਰਥੀਆਂ ’ਚੋਂ ਕੋਮਲਪ੍ਰੀਤ ਕੌਰ, ਗੁਰਬਖਸ਼ੀਸ਼ ਸਿੰਘ, ਜਸਪ੍ਰੀਤ ਕੌਰ, ਸ਼ੁਭਨੂਰ ਕੌਰ, ਮਨਜੋਤ ਕੌਰ, ਅਨਮੋਲਜੀਤ ਸਿੰਘ, ਅਰਮਾਨਜੀਤ ਸਿੰਘ, ਜਸਕਿਰਨ ਕੌਰ, ਜੈਸਮੀਨ ਕੌਰ, ਰਸ਼ਨੀਤ ਕੌਰ ਅਤੇ ਪਲਕ ਪਰਮਾਰ ਸਮੇਤ ਕਈ ਵਿਦਿਆਰਥੀਆਂ ਨੇ ਭਾਗ ਲਿਆ।