- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੋਗਨਾ ਪਰਿਵਾਰ ਸਮੇਤ ਕਈ ਵਾਰਡ ਵਾਸੀ ‘ਆਪ’ ਤੇ ਕਾਂਗਰਸ ਛੱਡ ਅਕਾਲੀ ਦਲ ’ਚ ਸ਼ਾਮਲ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਸਥਾਨਕ ਵਾਰਡ ਨੰਬਰ 10 ਸੁਭਾਸ਼ ਨਗਰ ਦੇ ਵਾਸੀ ਵਰਿੰਦਰ ਗੋਗਨਾ ਤੇ ਸਮਿਤ ਗੋਗਨਾ ਸਮੇਤ ਕਈ ਪਰਿਵਾਰ ਆਮ ਆਦਮੀ ਪਾਰਟੀ ਤੇ ਕਾਂਗਰਸ ਪਾਰਟੀ ਨੂੰ ਛੱਡ ਕੇ ਅਕਾਲੀ ਦਲ ’ਚ ਸ਼ਾਮਲ ਹੋ ਗਏ। ਇਹ ਸ਼ਮੂਲੀਅਤ ਯੂਥ ਆਗੂ ਸ਼ਿਵਕਾਂਤ ਤਿਵਾੜੀ ਦੀ ਪ੍ਰੇਰਨਾ ਸਦਕਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਹੇਠ ਹੋਈ। ਵਾਰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਲੋਕਾਂ ਦਾ ਅਕਾਲੀ ਦਲ ਨਾਲ ਵੱਡੀ ਗਿਣਤੀ ’ਚ ਜੁੜਨਾ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਸ਼ੁਭ ਸ਼ਗਨ ਹੈ। ਉਨ੍ਹਾਂ ਕਿਹਾ ਕਿ ਸੂਬੇ ਦਾ ਹਰ ਵਰਗ ‘ਆਪ’ ਸਰਕਾਰ ਦੀਆਂ ਨੀਤੀਆਂ ਤੋਂ ਦੁਖੀ ਹੈ ਅਤੇ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ। ਰਾਜੂ ਖੰਨਾ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 2027 ’ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਅਤੇ ਹਲਕਾ ਅਮਲੋਹ ਤੋਂ ਵੱਡੀ ਜਿੱਤ ਦਰਜ ਕਰਵਾਉਣ। ਇਸ ਮੌਕੇ ਉਨ੍ਹਾਂ ਸਮਿਤ ਗੋਗਨਾ ਨੂੰ ਯੂਥ ਅਕਾਲੀ ਦਲ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕਰਨ ਦਾ ਐਲਾਨ ਕੀਤਾ ਅਤੇ ਪਾਰਟੀ ’ਚ ਸ਼ਾਮਲ ਹੋਣ ਵਾਲੇ ਸਾਰੇ ਪਰਿਵਾਰਾਂ ਨੂੰ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਸਮਾਗਮ ’ਚ ਸੂਬਾ ਮੀਤ ਪ੍ਰਧਾਨ ਜੋਗਿੰਦਰ ਸਿੰਘ ਮੈਣੀ, ਬੰਟੀ ਰਹਿਲ, ਜਥੇਦਾਰ ਹਰਮੀਤ ਸਿੰਘ ਖ਼ਾਲਸਾ, ਯੂਥ ਆਗੂ ਸ਼ਿਵਕਾਂਤ ਤਿਵਾੜੀ, ਪ੍ਰਿੰਸ ਛੱਤਵਾਲ, ਸਿਮਰਨਜੀਤ ਸਿੰਘ ਧਾਲੀਵਾਲ, ਸ਼ਨੀ ਲੂਥਰਾ, ਕਰਨ ਡਡਹੇੜੀ, ਡਾ. ਬਲਵੀਰ ਸਿੰਘ ਡਡਹੇੜੀ, ਰਾਜੇਸ਼ ਕੁਮਾਰ ਸ਼ਾਹੀ, ਸਤਨਾਮ ਸਿੰਘ ਡਡਹੇੜੀ, ਸੁਨੀਤਾ ਵਰਮਾ, ਵਰੁਣ ਗੋਗਨਾ, ਪਵਨ ਗੋਗਨਾ, ਰਿਧਮ ਗਰਗ, ਅਜੀਤ ਸਿੰਘ ਅਤੇ ਸੁਖਬੀਰ ਸਿੰਘ ਸਮੇਤ ਵੱਡੀ ਗਿਣਤੀ ’ਚ ਵਾਰਡ ਵਾਸੀ ਮੌਜੂਦ ਸਨ।