ਗੁੱਡ ਲਾਇਫ ਫਿਟਨੈਸ ਜਿੰਮ ਵੱਲੋਂ ਬਾਡੀ ਬਿਲਡਿੰਗ ਚੈਂਪੀਅਨਸ਼ਿਪ ਕਰਵਾਈ
ਗੁੱਡ ਲਾਇਫ ਫਿਟਨੈਸ ਜਿੰਮ ਸਰਹਿੰਦ ਵੱਲੋਂ ਸ਼ਾਨਦਾਰ ਬਾਡੀ ਬਿਲਡਿੰਗ ਚੈਂਪੀਅਨਸ਼ਿਪ ਦਾ ਆਯੋਜਨ
Publish Date: Tue, 31 Mar 2026 05:46 PM (IST)
Updated Date: Tue, 31 Mar 2026 05:49 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਗੁੱਡ ਲਾਇਫ ਫਿਟਨੈਸ ਜਿੰਮ ਸਰਹਿੰਦ ਵੱਲੋਂ ਇੰਜ: ਗੁਰਦੀਪ ਸਿੰਘ ਸਾਬਕਾ ਸਰਪੰਚ ਅਤੇ ਪ੍ਰਿੰਸ (ਮਿਸਟਰ ਪੰਜਾਬ) ਵੱਲੋਂ ਬਾਡੀ ਬਿਲਡਿੰਗ ਚੈਂਪੀਅਨਸ਼ਿਪ ਕਰਵਾਈ ਗਈ, ਜਿਸ ਵਿਚ ਪੰਜਾਬ ਅਤੇ ਹਰਿਆਣਾ ਦੇ ਖਿਡਾਰੀਆਂ ਨੇ ਹਿੱਸਾ ਲਿਆ ਜੋ ਕਿ ਮਿਸਟਰ ਪੰਜਾਬ ਦੇ ਖਿਤਾਬ ਲਈ ਖੇਡੇ। ਇਨ੍ਹਾਂ ’ਚੋਂ ਮਨਪ੍ਰੀਤ ਸਿੰਘ ਬਾਘਾ ਪੁਰਾਣਾ ਤੋਂ ਮਿਸਟਰ ਪੰਜਾਬ ਦਾ ਖਿਤਾਬ ਜਿੱਤਿਆ ਅਤੇ ਮਿਸਟਰ ਫਤਹਿਗੜ੍ਹ ਸਾਹਿਬ ਦਾ ਖਿਤਾਬ ਮੋਹਿਤ ਸਰਹਿੰਦ ਨੇ ਪ੍ਰਾਪਤ ਕੀਤਾ। ਇਸ ਮੌਕੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਵਿਸੇਸ ਤੌਰ ’ਤੇ ਸ਼ਿਰਕਤ ਕਰਦਿਆ ਜੇਤੂ ਖਿਡਾਰੀਆਂ ਨੂੰ ਇਨਾਮਾਂ ਦੀ ਵੰਡ ਕੀਤੀ। ਨਾਗਰਾ ਨੇ ਕਿਹਾ ਕਿ ਨੌਜਵਾਨਾਂ ਨੂੰ ਸਿਹਤਮੰਦ ਜੀਵਨਸ਼ੈਲੀ ਅਤੇ ਖੇਡਾਂ ਵੱਲ ਪ੍ਰੇਰਿਤ ਕਰਨਾ ਬਹੁਤ ਜ਼ਰੂਰੀ ਹੈ, ਤਾਂ ਜੋ ਉਹ ਸਮਾਜ ਵਿੱਚ ਸਕਾਰਾਤਮਕ ਭੂਮਿਕਾ ਨਿਭਾ ਸਕਣ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਖੇਡ ਸਮਾਗਮ ਨੌਜਵਾਨਾਂ ਵਿੱਚ ਅਨੁਸ਼ਾਸਨ, ਆਤਮ ਵਿਸ਼ਵਾਸ ਅਤੇ ਮਿਹਨਤ ਕਰਨ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਅਜੋਕੇ ਸਮੇਂ ਵਿਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਬਹੁਤ ਵੱਡਾ ਸਾਧਨ ਹਨ ਅਤੇ ਇਸ ਤਰ੍ਹਾਂ ਦੇ ਪ੍ਰੋਗਰਾਮ ਇਕ ਸਿਹਤਮੰਦ ਸਮਾਜ ਦੀ ਨੀਂਹ ਰੱਖਦੇ ਹਨ। ਉਨ੍ਹਾਂ ਨੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਖੇਡਾਂ ਅਤੇ ਸਰੀਰਕ ਗਤੀਵਿਧੀਆਂ ਵੱਲ ਪ੍ਰੇਰਿਤ ਕਰਨ। ਉਨ੍ਹਾਂ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਹੋਰ ਮਿਹਨਤ ਕਰਕੇ ਵੱਡੀਆਂ ਉਚਾਈਆਂ ਹਾਸਲ ਕਰਨ ਅਤੇ ਆਪਣੇ ਮਾਪਿਆਂ ਅਤੇ ਇਲਾਕੇ ਦਾ ਨਾਮ ਰੌਸ਼ਨ ਕਰਨ। ਉਨ੍ਹਾਂ ਨੇ ਸਾਰੇ ਭਾਗੀਦਾਰ ਖਿਡਾਰੀਆਂ ਦੀ ਪ੍ਰਸ਼ੰਸਾ ਕੀਤੀ ਜੋ ਇਸ ਮੁਕਾਬਲੇ ਵਿੱਚ ਸ਼ਾਮਲ ਹੋਏ। ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਗੁੱਡ ਲਾਇਫ ਫਿਟਨੈਸ ਜਿੰਮ ਸਰਹਿੰਦ ਅਤੇ ਆਯੋਜਕ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਉਪਰਾਲੇ ਸਮਾਜ ਲਈ ਪ੍ਰੇਰਣਾਦਾਇਕ ਹਨ ਅਤੇ ਨੌਜਵਾਨਾਂ ਨੂੰ ਇੱਕ ਸਹੀ ਰਸਤਾ ਦਿਖਾਉਂਦੇ ਹਨ। ਇਸ ਮੌਕੇ ਓਬੀਸੀ ਸੈੱਲ ਕਾਂਗਰਸ ਜਿਲ੍ਹਾ ਚੇਅਰਮੈਨ ਗੁਲਸ਼ਨ ਰਾਏ ਬੋਬੀ, ਇੰਜ. ਗੁਰਦੀਪ ਸਿੰਘ ਮੰਡੋਰ (ਗੁੱਡ ਲਾਇਫ ਫਿਟਨੈਸ ਜਿੰਮ), ਪ੍ਰਿੰਸ (ਮਿਸਟਰ ਪੰਜਾਬ), ਡਾ. ਮਨਦੀਪ ਸਿੰਘ, ਅਰਸ਼ਦੀਪ ਸਿੰਘ, ਸੁੱਖ ਸੋਢੀਆ, ਫ਼ਤਿਹ, ਹਰਬੰਸ ਸਿੰਘ ਆਦਿ ਮੌਜੂਦ ਸਨ।