- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਕਾਰ ਸਹਿਕਾਰੀ ਸਭਾਵਾਂ ਨੂੰ ਮਜ਼ਬੂਤ ਕਰ ਕੇ ਪੇਂਡੂ ਆਰਥਿਕਤਾ ਸੰਭਾਲਣ ਲਈ ਵਚਨਬੱਧ : ਵਿਧਾਇਕ ਰਾਏ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਪੰਜਾਬ ਸਰਕਾਰ ਵੱਲੋਂ ਸਹਿਕਾਰੀ ਸਭਾਵਾਂ ਨੂੰ ਮਜ਼ਬੂਤ ਕਰਨ ਅਤੇ ਪੇਂਡੂ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਕਈ ਅਹਿਮ ਕਦਮ ਚੁੱਕੇ ਗਏ ਹਨ, ਜਿਸ ਨਾਲ ਸਹਿਕਾਰੀ ਸਭਾਵਾਂ ਦੀ ਵਿੱਤੀ ਹਾਲਤ ’ਚ ਵੱਡਾ ਸੁਧਾਰ ਹੋਇਆ ਹੈ। ਇਹ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਪਿੰਡ ਸੰਗਤਪੁਰ ਸੋਢੀਆਂ ਦੀ ਕੋਆਪਰੇਟਿਵ ਸੁਸਾਇਟੀ ਵੱਲੋਂ ਕਰਵਾਏ ਸਮਾਗਮ ਦੌਰਾਨ ਮੈਂਬਰਾਂ ਨੂੰ 7 ਲੱਖ ਰੁਪਏ ਦਾ ਮੁਨਾਫ਼ਾ ਵੰਡਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਸਹਿਕਾਰੀ ਸਭਾਵਾਂ ਹੁਣ ਸਿਰਫ਼ ਕਰਜ਼ੇ ਦੇਣ ਤੱਕ ਸੀਮਤ ਨਹੀਂ ਰਹੀਆਂ, ਸਗੋਂ ਕਿਸਾਨਾਂ ਅਤੇ ਪੇਂਡੂ ਲੋਕਾਂ ਨੂੰ ਇੱਕੋ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਮੁੱਢਲੀਆਂ ਸਹਿਕਾਰੀ ਸਭਾਵਾਂ ਦੇ ਕੰਪਿਊਟਰੀਕਰਨ, ਸਾਂਝੇ ਸੇਵਾ ਕੇਂਦਰਾਂ (ਸੀਐਸਸੀ), ਜਨ ਔਸ਼ਧੀ ਕੇਂਦਰਾਂ, ਖੇਤੀ ਮਸ਼ੀਨਰੀ ’ਤੇ ਸਬਸਿਡੀ ਅਤੇ ਔਰਤਾਂ ਨੂੰ ਸਿਖਲਾਈ ਦੇਣ ਵਰਗੇ ਉਪਰਾਲਿਆਂ ਸਦਕਾ ਕੰਮਕਾਜ ’ਚ ਪਾਰਦਰਸ਼ਤਾ ਆਈ ਹੈ ਅਤੇ ਲੋਕਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ। ਉਨ੍ਹਾਂ ਸੰਗਤਪੁਰ ਸੋਢੀਆਂ ਸੁਸਾਇਟੀ ਦੇ ਪ੍ਰਬੰਧਕਾਂ ਅਤੇ ਮੈਂਬਰਾਂ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਇਹ ਸੁਸਾਇਟੀ ਲਗਾਤਾਰ ਮੁਨਾਫ਼ੇ ’ਚ ਚੱਲ ਰਹੀ ਹੈ ਅਤੇ ਹੁਣ ਤੱਕ ਕੁੱਲ 65 ਲੱਖ ਰੁਪਏ ਦਾ ਮੁਨਾਫ਼ਾ ਵੰਡ ਚੁੱਕੀ ਹੈ। ਇਸ ਮੌਕੇ ਏਆਰ ਰਮਨ ਕੁਮਾਰ, ਡੀਐਮ ਦਵਿੰਦਰ ਪਾਲ ਸਿੰਘ ਢਿੱਲੋਂ, ਇੰਸਪੈਕਟਰ ਮਨੀ ਵਰਮਾ, ਅਮਰਿੰਦਰ ਸਿੰਘ ਮੰਡੋਫ਼ਲ, ਕੁਲਵਿੰਦਰ ਸਿੰਘ ਡੇਰਾ, ਰਾਜ ਦਵਿੰਦਰ ਸਿੰਘ ਲਾਡੀ, ਸਰਪ੍ਰਸਤ ਸਰਬਜੀਤ ਸਿੰਘ, ਪ੍ਰਧਾਨ ਜਗਤਾਰ ਸਿੰਘ, ਮੀਤ ਪ੍ਰਧਾਨ ਸੁਖਦੀਪ ਸਿੰਘ, ਸੀਨੀਅਰ ਮੀਤ ਪ੍ਰਧਾਨ ਪਰਵਿੰਦਰ ਸਿੰਘ, ਸਕੱਤਰ ਗੁਰਮੀਤ ਸਿੰਘ, ਜਗਜੀਤ ਸਿੰਘ ਰਿਊਣਾ, ਅਮਿਤ ਕੁਮਾਰ, ਮਨਿੰਦਰ ਬਰਾੜ ਅਤੇ ਪ੍ਰਬੰਧਕ ਕਮੇਟੀ ਦੇ ਮੈਂਬਰ ਮੌਜੂਦ ਸਨ।