- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹ

ਗੁਰਪ੍ਰੀਤ ਮਹਿਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸਹੀ ਕੰਮ ਨਾ ਕਰਨ ਵਾਲੇ ਅਧਿਕਾਰੀਆਂ ਨੂੰ ਤੁਰੰਤ ਬਦਲਿਆ ਜਾਵੇਗਾ। ਮੰਤਰੀ ਸੌਂਦ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬੱਚਤ ਭਵਨ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹੇ ’ਚ ਚੱਲ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲੈਣ ਲਈ ਸੱਦੀ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ, ਜਿਸ ਵਿਚ ਫਤਹਿਗੜ੍ਹ ਸਾਹਿਬ ਦੇ ਵਿਧਾਇਕ ਲਖਬੀਰ ਸਿੰਘ ਰਾਏ, ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ, ਵਿਧਾਇਕ ਰੁਪਿੰਦਰ ਸਿੰਘ ਹੈਪੀ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਜੈ ਲਿਬੜਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਪ੍ਰੈੱਸ ਕਾਨਫਰੰਸ ਦੌਰਾਨ ਜਦੋ ਪੱਤਰਕਾਰਾਂ ਨੇ ਮੰਤਰੀ ਸੌਂਦ ਦੇ ਧਿਆਨ ਵਿਚ ਇਕ ਮਾਮਲਾ ਲੈ ਕੇ ਆਉਂਦਾ ਗਿਆ ਕਿ ਜ਼ਿਲ੍ਹੇ ਦੇ ਇਕ ਵਿਧਾਇਕ ਵੱਲੋਂ ਜ਼ਿਲ੍ਹੇ ਦੇ ਦੋ ਅਧਿਕਾਰੀਆਂ ਵੱਲੋ ਸਹੀ ਅਤੇ ਇਮਾਨਦਾਰੀ ਨਾਲ ਕੰਮ ਨਾ ਕਰਨ ਉਨ੍ਹਾਂ ਨੂੰ ਬਦਲਣ ਲਈ ਕੀਤੀ ਸਿਫਾਰਿਸ਼ ਦੇ ਬਾਵਜੂਦ ਵੀ ਉਨ੍ਹਾਂ ਨੂੰ ਬਦਲਿਆ ਨਹੀਂ ਗਿਆ ਤਾਂ ਮੰਤਰੀ ਨੇ ਕਿਹਾ ਕਿ ਇਨ੍ਹਾਂ ਅਧਿਕਾਰੀਆਂ ਨੂੰ ਤੁਰੰਤ ਬਦਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਪਤਾ ਕਰਵਾਉਣਗੇ ਕਿ ਇਨ੍ਹਾ ਅਧਿਕਾਰੀਆਂ ਨੂੰ ਬਦਲਿਆ ਕਿਉਂ ਨਹੀਂ ਗਿਆ ਤੇ ਜੇ ਕੋਈ ਇਨ੍ਹਾ ਖਿਲਾਫ ਜਾਂਚ ਵੀ ਚੱਲ ਰਹੀ ਹੋਵੇਗੀ ਤਾਂ ਵੀ ਤੁਰੰਤ ਬਦਲਿਆ ਜਾਵੇਗਾ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਹੁਨਰਮੰਦ ਬਣਾਉਣ, ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਅਤੇ ਖੇਡਾਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸੇ ਤਹਿਤ ਹਰ ਵਿਧਾਨ ਸਭਾ ਹਲਕੇ ਵਿਚ ਆਧੁਨਿਕ ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ। ਉਨ੍ਹਾਂ ਅੰਕੜੇ ਸਾਂਝੇ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਨੇ 1 ਮਾਰਚ 2025 ਤੋਂ 31 ਅਗਸਤ 2026 ਦੌਰਾਨ ਨਸ਼ਾ ਤਸਕਰੀ ਦੇ ਗ਼ੈਰ-ਵਪਾਰਕ ਮਾਮਲਿਆਂ ਵਿੱਚ 2136 ਕੇਸ ਦਰਜ ਕਰ ਕੇ 4432 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਤਸਕਰਾਂ ਦੀਆਂ 12 ਗ਼ੈਰ-ਕਾਨੂੰਨੀ ਉਸਾਰੀਆਂ ਢਾਹੀਆਂ ਗਈਆਂ ਅਤੇ 3290 ਨਸ਼ਾ ਵੇਚਣ ਵਾਲਿਆਂ ਨੂੰ ਕਾਬੂ ਕੀਤਾ ਗਿਆ ਹੈ। ਇਸ ਦੌਰਾਨ 1587 ਮਰੀਜ਼ਾਂ ਦਾ ਨਸ਼ਾ ਛੁਡਾਊ ਕੇਂਦਰਾਂ ਵਿੱਚ ਇਲਾਜ ਕਰਵਾਇਆ ਗਿਆ ਅਤੇ 7580 ਵਿਅਕਤੀ ਓਟ ਸੈਂਟਰਾਂ ਦੀ ਓਪੀਡੀ ਵਿੱਚ ਰਜਿਸਟਰਡ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 15 ਪਿੰਡ ਪੂਰੀ ਤਰ੍ਹਾਂ ਨਸ਼ਾ ਮੁਕਤ ਹੋ ਚੁੱਕੇ ਹਨ। ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ 434 ਅਤੇ ਸ਼ਹਿਰਾਂ ਵਿਚ 90 ਮੁਹੱਲਾ ਸੁਰੱਖਿਆ ਕਮੇਟੀਆਂ ਬਣਾਈਆਂ ਗਈਆਂ ਹਨ, ਜਦਕਿ ਸ਼ੱਕੀ ਥਾਵਾਂ ’ਤੇ ਸੀਸੀਟੀਵੀ ਕੈਮਰੇ ਲਗਾਏ ਗਏ ਹਨ। ਮੁਹਿੰਮ ਤਹਿਤ ਜਾਗਰੂਕਤਾ ਪੈਦਾ ਕਰਨ ਲਈ ਨੌਜਵਾਨਾਂ ਦੇ 20 ਖੇਡ ਟੂਰਨਾਮੈਂਟ ਕਰਵਾਏ ਗਏ ਅਤੇ ਨਸ਼ਾ ਛੁਡਾਊ ਕੇਂਦਰਾਂ ਵਿੱਚ 59 ਨੌਜਵਾਨਾਂ ਨੂੰ ਤਕਨੀਕੀ ਕਿੱਤਾਮੁਖੀ ਸਿਖਲਾਈ ਦਿੱਤੀ ਗਈ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰ ਵੱਲੋਂ ਜਾਰੀ ਮਾਨਸ ਐਪ, ਸੇਫ਼ ਪੰਜਾਬ ਐਪ ਅਤੇ ਕਮੇਟੀਆਂ ਰਾਹੀਂ ਪ੍ਰਾਪਤ ਸ਼ਿਕਾਇਤਾਂ ’ਤੇ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮੌਕੇ ਨਸ਼ਾ ਮੁਕਤੀ ਮੋਰਚੇ ਦੇ ਸੂਬਾ ਆਬਜ਼ਰਵਰ ਆਸਿਤ ਕੁਮਾਰ, ਜ਼ਿਲ੍ਹਾ ਕੋਆਰਡੀਨੇਟਰ ਓਂਕਾਰ ਸਿੰਘ ਚੌਹਾਨ ਆਦਿ ਹਾਜ਼ਰ ਸਨ।