ਕਿਰਤੀ ਕਾਮਿਆਂ ਲਈ ਸਰਕਾਰ ਨੇ ਕਈ ਯੋਜਨਾਵਾਂ ਬਣਾਈਆਂ : ਭੱਟੀ
ਕਿਰਤੀ ਕਾਮਿਆਂ ਲਈ ਸਰਕਾਰ ਨੇ ਕਈ ਯੋਜਨਾਵਾਂ ਬਣਾਈਆਂ : ਭੱਟੀ
Publish Date: Sat, 21 Mar 2026 06:57 PM (IST)
Updated Date: Sat, 21 Mar 2026 07:01 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਭਾਰਤੀ ਜਨਤਾ ਪਾਰਟੀ ਦੀ ਇੱਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਦੀ ਅਗਵਾਈ ਹੇਠ ਭੱਟੀ ਫਾਰਮ ਸਰਹਿੰਦ ਵਿਖੇ ਕਰਵਾਇਆ ਗਿਆ। ਇਸ ਮੀਟਿੰਗ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਆਗੂਆਂ ਨੇ ਸ਼ਮੂਲੀਅਤ ਕਰਦੇ ਹੋਏ ਪਾਰਟੀ ਦੇ ਆਗਾਮੀ ਪ੍ਰੋਗਰਾਮਾਂ ਤੇ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਦੌਰਾਨ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਅਤੇ ਸੀਨੀਅਰ ਆਗੂ ਸਰਬਜੀਤ ਸਿੰਘ ਮੱਖਣ ਨੇ ਦੱਸਿਆ ਕਿ ਇਸ ਬੈਠਕ ਦਾ ਮੁੱਖ ਮਕਸਦ ਸਰਕਾਰ ਵੱਲੋਂ ਕਿਰਤੀ ਕਾਮਿਆਂ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਅਕਸਰ ਜਾਣਕਾਰੀ ਦੀ ਘਾਟ ਕਾਰਨ ਜ਼ਰੂਰਤਮੰਦ ਲੋਕ ਇਨ੍ਹਾਂ ਸਕੀਮਾਂ ਦਾ ਪੂਰਾ ਲਾਭ ਨਹੀਂ ਲੈ ਸਕਦੇ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਕਿਰਤੀ ਕਾਮਿਆਂ ਦਾ ਆਰਥਿਕ ਪੱਧਰ ਉੱਚਾ ਚੁੱਕਣ ਲਈ ਕਰਜ਼ਾ, ਸਬਸਿਡੀਆਂ ਅਤੇ ਹੋਰ ਕਈ ਤਰ੍ਹਾਂ ਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਪਰ ਇਨ੍ਹਾਂ ਸਕੀਮਾਂ ਦੀ ਸਹੀ ਜਾਣਕਾਰੀ ਲੋਕਾਂ ਤੱਕ ਪਹੁੰਚਾਉਣਾ ਬਹੁਤ ਜ਼ਰੂਰੀ ਹੈ। ਇਸ ਮੌਕੇ ਉਨ੍ਹਾਂ ਐਲਾਨ ਕੀਤਾ ਕਿ ਭਾਜਪਾ ਜ਼ਿਲ੍ਹਾ ਇਕਾਈ ਵੱਲੋਂ ਜਲਦੀ ਹੀ ਵੱਖ-ਵੱਖ ਥਾਵਾਂ ’ਤੇ ਜਾਗਰੂਕਤਾ ਕੈਂਪ ਲਾਏ ਜਾਣਗੇ, ਤਾਂ ਜੋ ਵੱਧ ਤੋਂ ਵੱਧ ਲੋਕਾਂ ਤੱਕ ਇਨ੍ਹਾਂ ਯੋਜਨਾਵਾਂ ਦੀ ਜਾਣਕਾਰੀ ਪਹੁੰਚ ਸਕੇ ਅਤੇ ਜ਼ਰੂਰਤਮੰਦ ਵਰਗ ਇਸ ਦਾ ਲਾਭ ਲੈ ਸਕੇ।