ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ, ਫ਼ਸਲ ਦੀ ਨਹੀਂ ਹੋਈ ਆਮਦ
ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਫ਼ਸਲ ਦੀ ਨਹੀਂ ਹੋਈ ਆਮਦ
Publish Date: Wed, 01 Apr 2026 06:14 PM (IST)
Updated Date: Wed, 01 Apr 2026 06:16 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅਮਲੋਹ : ਭਾਵੇਂ ਕਿ ਪੰਜਾਬ ਸਰਕਾਰ ਵੱਲੋਂ ਹਾੜ੍ਹੀ ਦੀ ਪ੍ਰਮੁੱਖ ਫ਼ਸਲ ਕਣਕ ਦੀ ਸਰਕਾਰੀ ਖ਼ਰੀਦ ਅੱਜ ਇਕ ਅਪ੍ਰੈਲ ਤੋਂ ਸ਼ੁਰੂ ਹੋ ਚੁੱਕੀ ਹੈ ਅਤੇ ਸੂਬੇ ਭਰ ਵਿਚ 1897 ਖ਼ਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ ਪਰ ਮੰਡੀਆਂ ਵਿਚ ਕਣਕ ਦੀ ਆਮਦ 10 ਅਪ੍ਰੈਲ ਦੇ ਆਸ-ਪਾਸ ਹੋਣ ਦੀ ਹੀ ਸੰਭਾਵਨਾ ਹੈ। ਮਾਰਕੀਟ ਕਮੇਟੀ ਅਮਲੋਹ ਦੇ ਸਕੱਤਰ ਗੁਰਜੀਤ ਸਿੰਘ ਨੇ ਦੱਸਿਆ ਕਿ ਮਾਰਕੀਟ ਕਮੇਟੀ ਅਮਲੋਹ ਅਧੀਨ ਆਉਂਦੀ ਅਨਾਜ ਮੰਡੀ ਅਮਲੋਹ ਅਤੇ ਖ਼ਰੀਦ ਕੇਂਦਰ ਰਾਮਗੜ੍ਹ, ਮਛਰਾਏ ਕਲਾਂ, ਪਹੇੜੀ, ਸਮਸ਼ਪੁਰ, ਬੁੱਗਾ ਕਲਾਂ, ਵਿਚ ਕਣਕ ਦੇ ਖ਼ਰੀਦ ਪ੍ਰਬੰਧ ਜਿਸ ਵਿਚ ਸਾਫ਼-ਸਫ਼ਾਈ, ਬਿਜਲੀ ਅਤੇ ਪੀਣ ਵਾਲੇ ਪਾਣੀ ਦੇ ਪ੍ਰਬੰਧ ਕੀਤੇ ਗਏ ਹਨ। ਹਾੜੀ ਦੇ ਸੀਜਨ ਵਿਚ ਕਿਸਾਨਾਂ, ਆੜਤੀਆਂ, ਤੇ ਮਜ਼ਦੂਰਾ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ, ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫ਼ਸਲ ਦੀ ਕਟਾਈ ਪੂਰੀ ਪੱਕਣ ਉਪਰੰਤ ਦਿਨ ਵਿਚ ਹੀ ਕਰਨ ਤਾਂ ਜ਼ੋ ਉਨ੍ਹਾਂ ਨੂੰ ਫ਼ਸਲ ਵੇਚਣ ਸਮੇਂ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ।