ਮ੍ਰਿਤਕਾਂ ਦੇ ਪਰਿਵਾਰਾਂ ਨੂੰ ਕਰੋੜ-ਕਰੋੜ ਰੁਪਏ ਦੇਵੇ ਸਰਕਾਰ : ਢੋਲੇਵਾਲ
ਬੱਸ ਹਾਦਸੇ ਦੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਕਰੋੜ-ਕਰੋੜ ਰੁਪਏ ਦੇਵੇ ਸਰਕਾਰ: ਢੋਲੇਵਾਲ
Publish Date: Sat, 18 Apr 2026 05:40 PM (IST)
Updated Date: Sun, 19 Apr 2026 04:07 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬੱਸੀ ਪਠਾਣਾਂ : ਪੰਜਾਬ ਮਹਿਲਾ ਕਾਂਗਰਸ ਦੇ ਮੀਤ ਪ੍ਰਧਾਨ ਡਾ. ਅਮਨਦੀਪ ਕੌਰ ਢੋਲੇਵਾਲ ਨੇ ਬਸੀ ਪਠਾਣਾਂ ਵਿਧਾਨ ਸਭਾ ਹਲਕੇ ਦੇ ਪਿੰਡ ਹਿੰਮਤਪੁਰਾ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਮਾਰੇ ਗਏ ਸ਼ਰਧਾਲੂਆਂ ਪ੍ਰਤੀ ਦੁੱਖ ਦਾ ਇਜਹਾਰ ਕਰਦਿਆਂ ਪੰਜਾਬ ਸਰਕਾਰ ਤੋਂ ਮ੍ਰਿਤਕ ਸ਼ਰਧਾਲੂਆਂ ਦੇ ਪਰਿਵਾਰਾਂ ਨੂੰ ਇੱਕ ਇੱਕ ਕਰੋੜ ਰੁਪਏ ਦਾ ਮੁਆਵਜ਼ਾ ਦੇਣ ਅਤੇ ਜ਼ਖਮੀ ਸ਼ਰਧਾਲੂਆਂ ਦਾ ਤੁਰੰਤ ਮੁਫ਼ਤ ਇਲਾਜ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਹਾਦਸਾ ਚੁੰਨੀ ਮੋਰਿੰਡਾ ਮਾਰਗ ਤੇ ਵਾਪਰਿਆ ਹੈ ਜਿੱਥੇ ਡੂੰਘੇ ਖੱਡੇ ਪਏ ਹੋਏ ਹਨ, ਜਿਸ ਦੇ ਲਈ ਪੂਰੀ ਤਰ੍ਹਾਂ ਨਾਲ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਜਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਇਸ ਹਾਦਸੇ ਨੇ ਨਾ ਸਿਰਫ ਪੰਜਾਬ ਸਰਕਾਰ ਦੇ ਵਿਕਾਸ ਦੇ ਦਾਅਵਿਆਂ ਦੀ ਪੋਲ ਖੋਲ੍ਹੀ ਹੈ ਸਗੋਂ ਉਸਦੀ ਮਾੜੀ ਕਾਰਗੁਜ਼ਾਰੀ ਤੇ ਲਾਪਰਵਾਹੀ ਨੂੰ ਉਜਾਗਰ ਵੀ ਕੀਤਾ ਹੈ। ਕਾਂਗਰਸ ਆਗੂ ਨੇ ਇਸ ਖਸਤਾ ਹਾਲ ਸੜਕ ਦੀ ਤੁਰੰਤ ਮੁਰੰਮਤ ਕਰਾਏ ਜਾਣ ਦੀ ਮੰਗ ਵੀ ਕੀਤੀ ਹੈ।