ਜਸਵਿੰਦਰ ਜੱਸੀ, ਖਮਾਣੋਂ : ਰਾਣਾ ਹਸਪਤਾਲ ਖਮਾਣੋਂ ਵਿਖੇ ਹਸਪਤਾਲ ਦੇ ਮੁੱਖ ਸੰਚਾਲਕ ਡਾ. ਜਗਦੀਪ ਸਿੰਘ ਰਾਣਾ ਨੇ ਸਿਹਤ ਬੀਮਾ ਕਾਰਡ ਬਣਾਉਣ ਦਾ ਕੰਮ ਸ਼ੁਰੂ ਕਰ ਕੇ ਲਾਭਪਾਤਰੀਆਂ ਨੂੰ ਕਾਰਡ ਜਾਰੀ ਕੀਤੇ ਹਨ। ਡਾ. ਰਾਣਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਇਸ ਸਕੀਮ ਤਹਿਤ ਲਾਭਪਾਤਰੀ 5 ਲੱਖ ਤੱਕ ਦਾ ਇਲਾਜ ਮੁਫ਼ਤ ਕਰਵਾ ਸਕੇਗਾ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਹਰੇਕ ਪਰਿਵਾਰ ਸਾਲਾਨਾ ਪੰਜ ਲੱਖ ਤੱਕ ਦਾ ਇਲਾਜ ਕਰਵਾ ਸਕਣਗੇ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਸਮਾਜਿਕ, ਆਰਥਿਕ ਅਤੇ ਜਾਤੀ ਜਨਗਣਨਾ ਡਾਟਾ 'ਚ ਸ਼ਾਮਲ ਪਰਿਵਾਰ, ਛੋਟੇ ਵਪਾਰੀ, ਸਮਾਰਟ ਰਾਸ਼ਨ ਕਾਰਡ ਧਾਰਕ ਪਰਿਵਾਰ, ਕਿਸਾਨ ਪਰਿਵਾਰ (ਜੇ ਫਾਰਮ ਧਾਰਕ), ਉਸਾਰੀ ਭਲਾਈ ਬੋਰਡ ਆਦਿ ਇਸ ਸਕੀਮ ਤਹਿਤ ਲਾਭ ਲੈ ਸਕਣਗੇ।

ਫੋਟੋ ਫਾਈਲ,17ਐਸਐਨਡੀ-ਪੀ-8ਵਿਚ