ਜੀਪੀਸੀ ਦੇ ਖਿਡਾਰੀਆਂ ਨੇ ਯੂਨੀਵਰਸਿਟੀ ’ਚ ਡਿਵੀਜ਼ਨ ਚੈਂਪੀਅਨ ਟਰਾਫੀ ਜਿੱਤੀ
ਜੀਪੀਸੀ ਦੇ ਖਿਡਾਰੀਆਂ ਨੇ ਯੂਨੀਵਰਸਿਟੀ ’ਚ ਡਿਵੀਜ਼ਨ ਚੈਂਪੀਅਨ ਟਰਾਫੀ ਜਿੱਤੀ
Publish Date: Sun, 29 Mar 2026 06:15 PM (IST)
Updated Date: Sun, 29 Mar 2026 06:17 PM (IST)
ਮੁਕੇਸ਼ ਘਈ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਗੋਬਿੰਦਗੜ੍ਹ ਪਬਲਿਕ ਕਾਲਜ ਦੇ ਖਿਡਾਰੀਆਂ ਨੇ ਪੰਜਾਬ ਯੂਨੀਵਰਸਿਟੀ ਦੇ ਖੇਡ ਮੁਕਾਬਲੇ ਦੌਰਾਨ (ਪੁਰਸ਼) - ਬੀ ਡਿਵੀਜ਼ਨ ਚੈਂਪੀਅਨਸ਼ਿਪ ਟਰਾਫੀ ਜਿੱਤ ਕੇ ਕਾਲਜ ਦਾ ਮਾਣ ਵਧਾਇਆ ਹੈ। ਕਾਲਜ ਦੇ ਪ੍ਰਿੰਸੀਪਲ ਡਾ. ਨੀਨਾ ਸੇਠ ਪਜਨੀ ਨੇ ਦੱਸਿਆ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਕਾਲਜ ਦੇ ਖਿਡਾਰੀਆਂ ਨੂੰ ਪੰਜਾਬ ਯੂਨੀਵਰਸਿਟੀ ਦੇ ਸਾਲਾਨਾ ਖੇਡ ਪੁਰਸਕਾਰ ਸਮਾਰੋਹ (2025-26) ਦੌਰਾਨ ਕ੍ਰਿਕਟ (ਪੁਰਸ਼)-ਬੀ ਡਿਵੀਜ਼ਨ ਵਿਚ ਚੈਂਪੀਅਨ ਟਰਾਫੀ ਜਿੱਤੀ ਹੈ। ਉਨ੍ਹਾਂ ਦੱਸਿਆ ਕਿ ਇਹ ਸਮਾਰੋਹ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਖੇ ਕੀਤਾ ਗਿਆ ਸੀ। ਇਸ ਮੌਕੇ ਨਿਤਿਨ ਸੱਗੜ (ਪ੍ਰਧਾਨ, ਜੀਪੀਸੀ) ਨੇ ਪ੍ਰਿੰਸੀਪਲ ਡਾ. ਨੀਨਾ ਸੇਠ ਪਜਨੀ, ਪ੍ਰੋਫੈਸਰ ਰੁਪਿੰਦਰ ਸਿੰਘ ਅਤੇ ਖਿਡਾਰੀਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ।