- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖੇਡਾਂ ਵਤਨ ਪੰਜਾਬ ਦੀਆਂ ’ਚ ਜੀਪੀਐਸ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੇ 11 ਤਗ਼ਮੇ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ‘ਖੇਡਾਂ ਵਤਨ ਪੰਜਾਬ ਦੀਆਂ 2026’ ਤਹਿਤ ਹੋਏ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਗੋਬਿੰਦਗੜ੍ਹ ਪਬਲਿਕ ਸਕੂਲ ਦੇ ਖਿਡਾਰੀਆਂ ਨੇ 5 ਸੋਨੇ, 4 ਚਾਂਦੀ ਅਤੇ 2 ਕਾਂਸੀ ਸਮੇਤ ਕੁੱਲ 11 ਤਗ਼ਮੇ ਜਿੱਤ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਫੁੱਟਬਾਲ ਮੁਕਾਬਲਿਆਂ ’ਚ ਸਕੂਲ ਦੀ ਅੰਡਰ-14 ਅਤੇ ਅੰਡਰ-17 ਲੜਕੀਆਂ ਦੀ ਟੀਮ ਨੇ ਤੀਜਾ ਸਥਾਨ ਹਾਸਲ ਕਰਕੇ ਕਾਂਸੀ ਦੇ ਤਗ਼ਮੇ ਜਿੱਤੇ। ਜ਼ਿਲ੍ਹਾ ਪੱਧਰੀ ਬਾਕਸਿੰਗ ਮੁਕਾਬਲਿਆਂ ’ਚ ਅੰਡਰ-14 ਵਰਗ ’ਚ ਵਿਧਿਕਾ ਘਈ ਤੇ ਜਸਮੇਹ ਕੌਰ ਨੇ ਸੋਨੇ, ਅੰਡਰ-17 ਵਰਗ ’ਚ ਸੰਯਮ ਸ਼ਰਮਾ ਤੇ ਸਹਿਜਨੂਰ ਸਿੰਘ ਨੇ ਸੋਨੇ ਅਤੇ ਧਰੁਵ ਸ਼ਰਮਾ ਨੇ ਚਾਂਦੀ ਦਾ ਤਗ਼ਮਾ ਜਿੱਤਿਆ। ਅੰਡਰ-21 ਵਰਗ ’ਚ ਰਿਹਾਨ ਖ਼ਾਨ ਤੇ ਉਦੈਵੀਰ ਸਿੰਘ ਨੇ ਚਾਂਦੀ ਦੇ ਤਗ਼ਮੇ ਪ੍ਰਾਪਤ ਕੀਤੇ। ਇਸੇ ਤਰ੍ਹਾਂ ਹੰਸਾਲੀ ਸਾਹਿਬ ਵਿਖੇ ਹੋਈ ਕੁਸ਼ਤੀ ਪ੍ਰਤੀਯੋਗਤਾ ਦੇ ਅੰਡਰ-17 ਵਰਗ ’ਚ ਅੰਕੁਸ਼ ਨੇ ਗ੍ਰੀਕੋ-ਰੋਮਨ ’ਚ ਸੋਨੇ ਅਤੇ ਫ਼੍ਰੀਸਟਾਈਲ ’ਚ ਚਾਂਦੀ ਦਾ ਤਗ਼ਮਾ ਆਪਣੇ ਨਾਮ ਕੀਤਾ। ਪ੍ਰਿੰਸੀਪਲ ਡਾ. ਨੀਰੂ ਅਰੋੜਾ ਨੇ ਸਮੂਹ ਜੇਤੂ ਖਿਡਾਰੀਆਂ, ਕੋਚਾਂ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਵਿਦਿਆਰਥੀਆਂ ਨੂੰ ਭਵਿੱਖ ’ਚ ਵੀ ਮਿਹਨਤ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ।