ਜੀਪੀਐਸ ਦੇ ਸਟਾਫ਼ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸ਼ੁਕਰਾਨੇ ਦੀ ਅਰਦਾਸ ਕੀਤੀ
ਜੀਪੀਐਸ ਦੇ ਸਟਾਫ਼ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸ਼ੁਕਰਾਨੇ ਦੀ ਅਰਦਾਸ ਕੀਤੀ
Publish Date: Thu, 15 Jan 2026 04:50 PM (IST)
Updated Date: Thu, 15 Jan 2026 04:51 PM (IST)

ਮੁਕੇਸ਼ ਘਈ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਗੋਬਿੰਦਗੜ੍ਹ ਪਬਲਿਕ ਸਕੂਲ ਦੇ ਸਮੂਹ ਸਟਾਫ਼ ਵੱਲੋਂ ਧਾਰਮਿਕ ਸ਼ਰਧਾ ਅਤੇ ਆਤਮਿਕ ਉਤਸ਼ਾਹ ਨਾਲ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਗਿਆ। ਇਸ ਮੌਕੇ ਸਟਾਫ਼ ਮੈਂਬਰਾਂ ਨੇ ਪਿਛਲੇ ਸਾਲ ਦੇ 100 ਫ਼ੀਸਦੀ ਨਤੀਜੇ ਲਈ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਅਤੇ ਨਵੇਂ ਸਾਲ ਦੀ ਆਮਦ ’ਤੇ ਗੁਰੂ ਸਾਹਿਬ ਦੀ ਮਿਹਰ ਪ੍ਰਾਪਤ ਕਰਨ ਲਈ ਅਰਦਾਸ ਕੀਤੀ। ਇਸ ਮੌਕੇ ਸਟਾਫ਼ ਮੈਂਬਰਾਂ ਨੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਮਹਾਨ ਸ਼ਹਾਦਤ ਨੂੰ ਨਮਨ ਕਰਦੇ ਹੋਏ ਗੁਰੂ ਘਰ ਵਿੱਚ ਹਾਜ਼ਰੀ ਭਰੀ। ਸਾਰੇ ਸਟਾਫ਼ ਮੈਂਬਰਾਂ ਨੇ ਸ਼ਾਂਤੀਪੂਰਵਕ ਗੁਰਬਾਣੀ ਕੀਰਤਨ ਸੁਣਿਆ ਅਤੇ ਸਰਬੱਤ ਦੇ ਭਲੇ, ਵਿਦਿਆਰਥੀਆਂ ਦੀ ਲਗਾਤਾਰ ਤਰੱਕੀ, ਚੰਗੇ ਨਤੀਜਿਆਂ ਅਤੇ ਸਕੂਲ ਦੀ ਹੋਰ ਉੱਨਤੀ ਲਈ ਅਰਦਾਸ ਕੀਤੀ। ਗੁਰਦੁਆਰਾ ਸਾਹਿਬ ਦੇ ਪਵਿੱਤਰ ਮਾਹੌਲ ਨੇ ਸਾਰਿਆਂ ਦੇ ਮਨਾਂ ਨੂੰ ਆਤਮਿਕ ਸ਼ਾਂਤੀ ਨਾਲ ਭਰ ਦਿੱਤਾ। ਇਸ ਮੌਕੇ ਸਕੂਲ ਪ੍ਰਿੰਸੀਪਲ ਡਾ. ਨੀਰੂ ਅਰੋੜਾ ਨੇ ਕਿਹਾ ਕਿ ਗੁਰੂ ਸਾਹਿਬ ਦੀ ਕਿਰਪਾ ਨਾਲ ਸਕੂਲ ਨੇ ਪਿਛਲੇ ਸਾਲ 100 ਫ਼ੀਸਦੀ ਨਤੀਜਾ ਪ੍ਰਾਪਤ ਕੀਤਾ, ਜੋ ਸਾਰੇ ਸਟਾਫ਼ ਅਤੇ ਵਿਦਿਆਰਥੀਆਂ ਦੀ ਮਿਹਨਤ ਦਾ ਸਫ਼ਲ ਪਰਿਣਾਮ ਹੈ। ਅੰਤ ਵਿਚ ਸਾਰੇ ਸਟਾਫ਼ ਮੈਂਬਰਾਂ ਨੇ ਗੁਰੂ ਘਰ ਵਿੱਚ ਲੰਗਰ ਛਕਿਆ, ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਅਤੇ ਇਹ ਧਾਰਮਿਕ ਯਾਤਰਾ ਸ਼ਰਧਾ, ਆਸਥਾ ਅਤੇ ਨਵੀਆਂ ਉਮੀਦਾਂ ਨਾਲ ਸਫ਼ਲਤਾ ਪੂਰਵਕ ਸੰਪੰਨ ਹੋਈ।