ਜੀਪੀਐੱਸ ਦੇ ਵਿਦਿਆਰਥੀਆਂ ਨੇ ਸੂਬਾ ਪੱਧਰੀ ਕਰਾਟੇ ਮੁਕਾਬਲਿਆਂ ’ਚ ਜਿੱਤੇ ਮੈਡਲ
ਜੀਪੀਐਸ ਦੇ ਵਿਦਿਆਰਥੀਆਂ ਨੇ ਸੂਬਾ ਪੱਧਰੀ ਕਰਾਟੇ ਮੁਕਾਬਲਿਆਂ ’ਚ ਜਿੱਤੇ ਤਗਮੇ
Publish Date: Mon, 17 Nov 2025 05:08 PM (IST)
Updated Date: Mon, 17 Nov 2025 05:10 PM (IST)
ਫ਼ੋਟੋ ਫ਼ਾਈਲ : ਗੋਬਿੰਦਗੜ੍ਹ ਪਬਲਿਕ ਸਕੂਲ ਦੇ ਮੈਡਲ ਪ੍ਰਾਪਤ ਕਰਨ ਵਾਲੇ ਵਿਦਿਆਰਥੀ। ਮੁਕੇਸ਼ ਘਈ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ 69ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ 2025-26 ਅਧੀਨ ਸੂਬਾ ਪੱਧਰੀ ਕਰਾਟੇ ਮੁਕਾਬਲਿਆਂ ਵਿਚ ਗੋਬਿੰਦਗੜ੍ਹ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜੇ ਸਥਾਨ ’ਤੇ ਰਹਿ ਕੇ ਕਾਂਸੀ ਤਗ਼ਮੇ ਜਿੱਤੇ। ਪਟਿਆਲਾ ਦੇ ਪੀਐੱਮ ਸ਼੍ਰੀ ਸਰਕਾਰੀ ਕੋਐਡ ਮਲਟੀਪਰਪਜ਼ ਸਕੂਲ ਵਿਖੇ ਹੋਏ ਅੰਡਰ-17 ਲੜਕੀਆਂ ਵਰਗ ਦੇ ਮੁਕਾਬਲੇ ਵਿਚ ਜਮਾਤ ਦਸਵੀਂ ਦੀ ਵਿਦਿਆਰਥਣ ਗੁਰਲੀਨ ਕੌਰ ਨੇ 68 ਕਿੱਲੋ ਵਜ਼ਨ ਵਰਗ ’ਚ ਤੀਜਾ ਸਥਾਨ ਹਾਸਲ ਕੀਤਾ। ਇਸ ਮੁਕਾਬਲੇ ਵਿਚ ਕੁੱਲ 24 ਖਿਡਾਰੀਆਂ ਨੇ ਹਿੱਸਾ ਲਿਆ ਸੀ। ਇਸੇ ਤਰ੍ਹਾਂ ਜਲੰਧਰ ਦੇ ਆਰੀਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਏ ਅੰਡਰ-14 ਲੜਕੇ ਵਰਗ ਦੇ ਮੁਕਾਬਲਿਆਂ ’ਚ ਧੀਰਜ ਸੂਦ ( 60 ਕਿਲੋ) ਤੇ ਗੁਰਪ੍ਰਤਾਪ ਸਿੰਘ ( 55 ਕਿਲੋ) ਨੇ ਵੀ ਕਾਂਸੀ ਤਗ਼ਮੇ ਆਪਣੇ ਨਾਂ ਕੀਤੇ। ਸਕੂਲ ਪ੍ਰਿੰਸੀਪਲ ਡਾ. ਨੀਰੂ ਅਰੋੜਾ ਨੇ ਖਿਡਾਰੀਆਂ ਨੂੰ ਦਿਲੋਂ ਵਧਾਈ ਦਿੱਤੀ।