ਐੱਸਡੀ ਮਾਡਲ ਸਕੂਲ ’ਚ ਬੱਚਿਆਂ ਦੀ ਗਰੈਜੂਏਸ਼ਨ ਸੈਰੇਮਨੀ ਮਨਾਈ
ਐੱਸਡੀ ਮਾਡਲ ਸਕੂਲ ’ਚ ਕੈਰਲ ਕਲਾਸ ਦੇ ਛੋਟੇ ਵਿਦਿਆਰਥੀਆਂ ਦੀ ਗਰੈਜੂਏਸ਼ਨ ਸ਼ੇਰੇਮਨੀ ਮਨਾਈ
Publish Date: Fri, 20 Mar 2026 06:15 PM (IST)
Updated Date: Fri, 20 Mar 2026 06:19 PM (IST)
ਮੁਕੇਸ਼ ਘਈ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਐੱਸਡੀ ਮਾਡਲ ਸਕੂਲ, ਮੰਡੀ ਗੋਬਿੰਦਗੜ੍ਹ ਵਿਖੇ ਕੈਰਲ ਕਲਾਸ ਦੇ ਨੰਨ੍ਹੇ ਵਿਦਿਆਰਥੀਆਂ ਦਾ ਗ੍ਰੈਜੂਏਸ਼ਨ ਸੈਰੇਮਨੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਨੰਨ੍ਹੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੇ ਸ਼ਿਰਕਤ ਕੀਤੀ। ਇਸ ਫੰਕਸ਼ਨ ਦਾ ਆਗਾਜ਼ ਵਿਦਿਆਰਥੀਆਂ ਵਲੋਂ ਸਵਾਗਤੀ ਗੀਤ ਗਾ ਕੇ ਕੀਤਾ ਗਿਆ। ਇਸ ਸਮਾਰੋਹ ’ਤੇ ਵਿਦਿਆਰਥੀਆਂ ਵਲੋਂ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਗਿੱਧਾ, ਭੰਗੜਾ, ਸੋਲੋ ਡਾਂਸ ਆਦਿ ਪੇਸ਼ ਕਰਕੇ ਆਏ ਹੋਏ ਸਾਰੇ ਮਾਪਿਆਂ ਦਾ ਦਿਲ ਜਿੱਤ ਲਿਆ। ਇਸ ਮੌਕੇ ਕੈਰਲ ਕਲਾਸ ਦੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਗਏ, ਸੁੰਦਰ ਫਾਇਲਾਂ ਬਣਾਉਣ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸਨਮਾਨਿਤ ਕੀਤਾ ਗਿਆ। ਸਕੂਲ ਪ੍ਰਿੰਸੀਪਲ ਅਰਚਨਾ ਗੁਪਤਾ ਨੇ ਸਾਰੇ ਵਿਦਿਆਰਥੀਆਂ ਨੂੰ ਮਨ ਲਾਕੇ ਪੜ੍ਹਾਈ ਕਰਨ ਅਤੇ ਖੂਬ ਤਰਕੀਆਂ ਕਰਕੇ ਆਪਣੇ ਮਾਪਿਆਂ ਦਾ ਨਾਮ ਰੋਸ਼ਣ ਕਰਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਸਕੂਲ ਚੇਅਰਮੈਨ ਵਿਨੋਦ ਢੰਡ ਅਤੇ ਮੈਨੇਜਰ ਏਕਾਂਸ਼ ਢੰਡ ਨੇ ਇਸ ਮੌਕੇ ‘ਤੇ ਪਹੁੰਚੇ ਸਾਰੇ ਮਾਪਿਆਂ ਦਾ ਧੰਨਵਾਦ ਕੀਤਾ।