ਪਰਮਵੀਰ ਸਿੰਘ, ਸੰਘੋਲ : ਆਈਟੀ ਸੱੈਲ ਆਲ ਇੰਡੀਆ ਯੂਥ ਕੋਆਰਡੀਨੇਟਰ ਕਾਂਗਰਸ ਪਾਰਟੀ ਕੁਲਦੀਪ ਸਿੰਘ ਸਿੱਧੂਪੁਰ ਵੱਲੋਂ ਦਾਣਾ ਮੰਡੀ ਸੰਘੋਲ ਦਾ ਦੌਰਾ ਕੀਤਾ ਗਿਆ। ਜਿਸ ਦੌਰਾਨ ਉਨ੍ਹਾਂ ਮੰਡੀ ਪ੍ਰਬੰਧਾਂ ਬਾਰੇ ਕਿਸਾਨਾਂ ਨਾਲ ਗੱਲਬਾਤ ਕਰਨ ਤੋਂ ਇਲਾਵਾ ਮੰਡੀ ਆੜ੍ਹਤੀਆਂ ਨਾਲ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਚਰਚਾ ਕੀਤੀ। ਇਸ ਦੌਰਾਨ ਸਿੱਧੂਪਰੁ ਨੇ ਕਿਹਾ ਕਿ ਦਾਣਾ ਮੰਡੀਆਂ ਵਿਚ ਜ਼ੀਰੀ ਵੇਚਣ ਆਏ ਕਿਸਾਨਾਂ ਲਈ ਕੈਪਟਨ ਸਰਕਾਰ ਦੀਆਂ ਹਦਾਇਤਾਂ 'ਤੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਜਿਸ ਕਾਰਨ ਕਿਸੇ ਵੀ ਮੰਡੀ ਵਿੱਚੋਂ ਖਰੀਦ ਪ੍ਰਬੰਧਾਂ ਸਬੰਧੀ ਕੋਈ ਸ਼ਿਕਾਇਤ ਸਾਹਮਣੇ ਨਹੀਂ ਆਈ ਹੈ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਦੌਰਾਨ ਕਿਸਾਨ ਫਸਲਾਂ ਵੇਚਣ ਲਈ ਧਰਨਿਆਂ 'ਤੇ ਬੈਠਣ ਲਈ ਮਜ਼ਬੂਰ ਹੰੁਦੇ ਰਹੇ। ਇਸ ਮੌਕੇ ਗੁਰਮੁੱਖ ਸਿੰਘ, ਅਵਤਾਰ ਸਿੰਘ, ਸ਼ਿਵ ਕੁਮਾਰ, ਨਿਰਮਲ ਸਿੰਘ, ਗੁਰਸੇਵਕ ਸਿੰਘ, ਇਕਬਿੰਦਰ ਸਿੰਘ, ਕੁਲਵੀਰ ਸਿੰਘ, ਪਰਮਜੀਤ ਸਿੰਘ, ਲਖਵੀਰ ਸਿੰਘ, ਕੁਲਦੀਪ ਕੁਮਾਰ, ਸੰਦੀਪ ਕੁਮਾਰ ਆਦਿ ਮੌਜੂਦ ਰਹੇ।